A militant group during an encounter in Kulgam
ਸ੍ਰੀਨਗਰ - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਐਤਵਾਰ ਨੂੰ ਸੁਰੱਖਿਆ ਬਲਾਂ ਦੇ ਨਾਲ ਹੋਈ ਮੁੱਠਭੇੜ ਦੌਰਾਨ ਇੱਕ ਅਤਿਵਦੀ ਮਾਰਿਆ ਗਿਆ। ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਐਤਵਾਰ ਸਵੇਰੇ ਦੱਖਣ ਕਸ਼ਮੀਰ ਜ਼ਿਲ੍ਹੇ ਦੇ ਮੁਨੰਦ ਇਲਾਕੇ ਦੀ ਘੇਰਾਬੰਦੀ ਕੀਤੀ ਅਤੇ ਤਲਾਸ਼ੀ ਅਭਿਆਨ ਸ਼ੁਰੂ ਕੀਤੀ। ਉਨ੍ਹਾਂ ਨੇ ਦੱਸਿਆ ਕਿ ਸੁਰੱਖਿਆ ਬਲ ਜਦੋਂ ਇਲਾਕੇ ਵਿੱਚ ਤਲਾਸ਼ੀ ਅਭਿਆਨ ਚਲਾ ਰਹੇ ਸਨ, ਉਸ ਸਮੇਂ ਅਤਿਵਾਦੀਆਂ ਨੇ ਉਨ੍ਹਾਂ ਉੱਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਦੇ ਬਾਅਦ ਸ਼ੁਰੂ ਹੋਈ ਮੁੱਠਭੇੜ ਵਿਚ ਇੱਕ ਅਤਿਵਾਦੀ ਮਾਰਿਆ ਗਿਆ। ਮੁਠਭੇੜ ਅਜੇ ਵੀ ਜਾਰੀ ਹੈ।