ਮਨੀਪੁਰ 'ਚ ਦੋ ਔਰਤਾਂ ਦੀ ਬਿਨ੍ਹਾਂ ਕੱਪੜਿਆਂ ਤੋਂ ਵੀਡੀਓ ਬਣਾਉਣ ਦੇ ਦੋਸ਼ 'ਚ ਇਕ ਹੋਰ ਗ੍ਰਿਫ਼ਤਾਰ

ਏਜੰਸੀ

ਖ਼ਬਰਾਂ, ਰਾਸ਼ਟਰੀ

19 ਜੁਲਾਈ ਨੂੰ ਇਸ ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੂਰੇ ਦੇਸ਼ 'ਚ ਗੁੱਸਾ ਹੈ।

photo

 

ਇੰਫਾਲ : ਮਨੀਪੁਰ ‘ਚ ਦੋ ਔਰਤਾਂ ਦੀ ਬਿਨ੍ਹਾਂ ਕੱਪੜਿਆਂ ਤੋਂ ਵੀਡੀਓ ਦੇ ਮਾਮਲੇ ‘ਚ ਪੁਲਿਸ ਨੇ ਇੱਕ ਹੋਰ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿਤੀ।

19 ਜੁਲਾਈ ਨੂੰ ਇਸ ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੂਰੇ ਦੇਸ਼ 'ਚ ਗੁੱਸਾ ਹੈ।

ਪੁਲਿਸ ਨੇ ਦਸਿਆ ਕਿ ਦੋਸ਼ੀ ਨੂੰ ਸੋਮਵਾਰ ਸ਼ਾਮ ਨੂੰ ਥੌਬਲ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਗਿਆ। ਇਸ ਦੇ ਨਾਲ ਹੀ ਇਸ ਮਾਮਲੇ ਵਿਚ ਹੁਣ ਤੱਕ ਕੁੱਲ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁਕਾ ਹੈ।

ਪੁਲਿਸ ਨੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਵੀਡੀਓਜ਼ ਤੋਂ 14 ਲੋਕਾਂ ਦੀ ਪਛਾਣ ਕੀਤੀ ਸੀ ਜੋ 4 ਮਈ ਨੂੰ ਦੋ ਕਬਾਇਲੀ ਔਰਤਾਂ ਦੀ ਬਿਨ੍ਹਾਂ ਕੱਪੜਿਆਂ ਤੋਂ ਵੀਡੀਓ ਬਣਾਉਣ ਦੇ ਕੰਮ ਵਿਚ ਸ਼ਾਮਲ ਸਨ।

ਦੋਵਾਂ ਔਰਤਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਛੁਡਾਉਣ ਤੋਂ ਪਹਿਲਾਂ ਭੀੜ ਨੇ ਉਨ੍ਹਾਂ ਦਾ ਜਿਨਸੀ ਸ਼ੋਸ਼ਣ ਵੀ ਕੀਤਾ। ਇਸ ਘਟਨਾ ਨਾਲ ਸਬੰਧਤ 26 ਸੈਕਿੰਡ ਦਾ ਵੀਡੀਓ 19 ਜੁਲਾਈ ਨੂੰ ਸਾਹਮਣੇ ਆਇਆ ਸੀ।

ਵੀਡੀਓ 'ਚ ਨਜ਼ਰ ਆ ਰਹੀ ਮਹਿਲਾ 'ਚੋਂ ਇਕ ਸਾਬਕਾ ਫੌਜੀ ਦੀ ਪਤਨੀ ਹੈ। ਉਸ ਦੇ ਪਤੀ ਨੇ ਅਸਾਮ ਰੈਜੀਮੈਂਟ ਵਿਚ ਸੂਬੇਦਾਰ ਵਜੋਂ ਸੇਵਾ ਨਿਭਾਈ ਅਤੇ ਕਾਰਗਿਲ ਯੁੱਧ ਵਿਚ ਵੀ ਹਿੱਸਾ ਲਿਆ ਸੀ।

ਘਟਨਾ ਦੇ ਸਬੰਧ ਵਿਚ ਸ਼ਿਕਾਇਤ ਕਰੀਬ ਇੱਕ ਮਹੀਨਾ ਪਹਿਲਾਂ 21 ਜੂਨ ਨੂੰ ਕੰਗਪੋਕਪੀ ਜ਼ਿਲ੍ਹੇ ਦੇ ਸੈਕੁਲ ਪੁਲਿਸ ਸਟੇਸ਼ਨ ਵਿਚ ਦਰਜ ਕਰਵਾਈ ਗਈ ਸੀ।
ਮਨੀਪੁਰ ਵਿਚ ਅਨੁਸੂਚਿਤ ਜਨਜਾਤੀ ਦਾ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਮੈਤੇਈ ਭਾਈਚਾਰੇ ਦੀ ਮੰਗ ਦੇ ਵਿਰੋਧ ਵਿਚ 3 ਮਈ ਨੂੰ ਪਹਾੜੀ ਜ਼ਿਲ੍ਹਿਆਂ ਵਿਚ 'ਕਬਾਇਲੀ ਏਕਤਾ ਮਾਰਚ' ਦਾ ਆਯੋਜਨ ਕਰਨ ਤੋਂ ਬਾਅਦ ਭੜਕੀ ਜਾਤੀ ਹਿੰਸਾ ਵਿਚ 160 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ।

ਮਨੀਪੁਰ ਦੀ ਆਬਾਦੀ ਦਾ ਲਗਭਗ 53 ਪ੍ਰਤੀਸ਼ਤ ਬਣਦੇ ਹਨ ਅਤੇ ਜ਼ਿਆਦਾਤਰ ਇੰਫਾਲ ਘਾਟੀ ਵਿਚ ਰਹਿੰਦੇ ਹਨ, ਜਦੋਂ ਕਿ ਨਾਗਾ ਅਤੇ ਕੂਕੀ ਵਰਗੇ ਆਦਿਵਾਸੀ 40 ਪ੍ਰਤੀਸ਼ਤ ਬਣਦੇ ਹਨ ਅਤੇ ਪਹਾੜੀ ਜ਼ਿਲ੍ਹਿਆਂ ਵਿਚ ਰਹਿੰਦੇ ਹਨ।