ਮੀਟਿੰਗ ਤੋਂ ਬਾਅਦ ਬੋਲੇ ਹਰੀਸ਼ ਰਾਵਤ, ‘ਕਿਸੇ ਦੀ ਨਰਾਜ਼ਗੀ ਕਾਂਗਰਸ ਦੇ ਰਾਹ ’ਚ ਨਹੀਂ ਆਉਣੀ ਚਾਹੀਦੀ’

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੰਜਾਬ ਕਾਂਗਰਸ ਵਿਚ ਸ਼ੁਰੂ ਹੋਈ ਬਗਾਵਤ ਤੋਂ ਬਾਅਦ ਅੱਜ ਪੰਜਾਬ ਕਾਂਗਰਸ ਦੇ ਵਿਧਾਇਕਾਂ ਅਤੇ ਮੰਤਰੀਆਂ ਨੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨਾਲ ਮੁਲਾਕਾਤ ਕੀਤੀ।

Harish Rawat

ਦੇਹਰਾਦੂਨ: ਪੰਜਾਬ ਕਾਂਗਰਸ ਵਿਚ ਸ਼ੁਰੂ ਹੋਈ ਬਗਾਵਤ ਤੋਂ ਬਾਅਦ ਅੱਜ ਪੰਜਾਬ ਕਾਂਗਰਸ (Punjab Congress Crisis) ਦੇ ਵਿਧਾਇਕਾਂ ਅਤੇ ਮੰਤਰੀਆਂ ਨੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਹਰੀਸ਼ ਰਾਵਤ (Harish Rawat ) ਨੇ ਦੱਸਿਆ ਕਿ ਅੱਜ ਉਹਨਾਂ ਨੂੰ 4 ਮੰਤਰੀ ਅਤੇ 3 ਵਿਧਾਇਕ ਮਿਲੇ। ਉਹਨਾਂ ਦੀਆਂ ਕੁਝ ਸ਼ਿਕਾਇਤਾਂ ਸਨ ਤੇ ਕੁਝ ਸੁਝਾਅ ਵੀ ਸਨ।

ਹੋਰ ਪੜ੍ਹੋ: ਹੁਣ ਸਿਰਫ਼ ਈ-ਵੀਜ਼ਾ 'ਤੇ ਹੀ ਭਾਰਤ ਦੀ ਯਾਤਰਾ ਕਰ ਸਕਣਗੇ ਅਫ਼ਗਾਨਿਸਤਾਨ ਦੇ ਨਾਗਰਿਕ- ਸਰਕਾਰ

ਉਹਨਾਂ ਕਿਹਾ ਕਿ ਜੇਕਰ ਕਿਸੇ ਨੂੰ ਕਿਸੇ ਨਾਲ ਨਰਾਜ਼ਗੀ ਹੈ ਤਾਂ ਇਹ ਨਰਾਜ਼ਗੀ ਕਾਂਗਰਸ ਦੇ ਰਾਸਤੇ ਵਿਚ ਨਹੀਂ ਆਉਣੀ ਚਾਹੀਦੀ। ਕਾਂਗਰਸ ਲਈ ਜ਼ਰੂਰੀ ਹੈ ਕਿ ਸਾਰੇ ਮਿਲ ਕੇ ਚੋਣਾਂ ਲੜਨ। ਇਸ ਦੇ ਲਈ ਅਸੀਂ ਪੁਰੀ ਕੋਸ਼ਿਸ਼ ਕਰ ਰਹੇ ਹਾਂ। ਰਾਵਤ ਨੇ ਕਿਹਾ ਕਿ ਮੰਤਰੀਆਂ ਅਤੇ ਵਿਧਾਇਕਾਂ ਨੇ ਉਹਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਪਾਰਟੀ ਦੀ ਏਕਤਾ ਬਣਾ ਕੇ ਰੱਖਣਗੇ।

ਹੋਰ ਪੜ੍ਹੋ: ਕੇਂਦਰ ਨੇ ਗੰਨੇ ਦਾ FRP 5 ਰੁਪਏ ਵਧਾ ਕੇ  290 ਰੁਪਏ ਪ੍ਰਤੀ ਕੁਇੰਟਲ ਕੀਤਾ

ਹਰੀਸ਼ ਰਾਵਤ ਨੇ ਕਿਹਾ ਕਿ ਉਹਨਾਂ ਨੇ ਅਪਣੀ ਚਿੰਤਾ ਜ਼ਾਹਿਰ ਕੀਤੀ ਅਤੇ ਕਿਹਾ ਕਿ ਉਹ ਸੂਬੇ ਵਿਚ ਪਾਰਟੀ ਦੀ ਜਿੱਤ ਦੀਆਂ ਸੰਭਾਵਨਾਵਾਂ ਨੂੰ ਲੈ ਕੇ ਚਿੰਤਾ ਵਿਚ ਹਨ। ਉਹਨਾਂ ਕਿਹਾ ਕਿ ਉਹ ਕਿਸੇ ਦੇ ਖਿਲਾਫ਼ ਨਹੀਂ ਹਨ, ਉਹ ਇਕ ਸਪੱਸ਼ਟ ਰੋਡਮੈਪ ਨਾਲ ਚੋਣਾਂ ਵਿਚ ਜਾਣਾ ਚਾਹੁੰਦੇ ਹਨ ਤਾਂ ਜੋ ਅਸੀਂ ਜਿੱਤ ਸਕੀਏ।

ਹੋਰ ਪੜ੍ਹੋ: ਪਰਨੀਤ ਕੌਰ ਦਾ ਵੱਡਾ ਬਿਆਨ- ਪੰਜਾਬ ਕਾਂਗਰਸ ’ਚ ਜੋ ਹੋ ਰਿਹਾ ਹੈ ਉਸ ਲਈ ਨਵਜੋਤ ਸਿੱਧੂ ਹੀ ਜ਼ਿੰਮੇਵਾਰ

ਹਰੀਸ਼ ਰਾਵਤ ਨੇ ਕਿਹਾ ਕਿ ਇਹ ਮਾਮਲਾ ਹਾਈ ਕਮਾਨ ਕੋਲ ਲਿਜਾਇਆ ਜਾਵੇਗਾ।  ਦੱਸ ਦਈਏ ਕਿ ਇਸ ਤੋਂ ਪਹਿਲਾਂ ਹਰੀਸ਼ ਰਾਵਤ ਨੇ ਕਿਹਾ ਸੀ ਕਿ ਅਸੀਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੀ ਅਗਵਾਈ ਵਿਚ ਹੀ ਲੜਾਂਗੇ।