‘ਨਾਰਾਇਣ ਰਾਣੇ ਦੀ ਗ੍ਰਿਫ਼ਤਾਰੀ ਸਹੀ ਹੈ, ਪਰ ਹਿਰਾਸਤ ਵਿਚ ਰੱਖਣਾ ਜ਼ਰੂਰੀ ਨਹੀਂ’: ਅਦਾਲਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਮਹਾਰਾਸ਼ਟਰ ਦੇ ਮਹਾਦ ਦੀ ਇਕ ਅਦਾਲਤ ਨੇ ਕੇਂਦਰੀ ਮੰਤਰੀ ਨਾਰਾਇਣ ਰਾਣੇ ਨੂੰ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ਵਿਚ ਦਿੱਤੀ ਜ਼ਮਾਨਤ।

Narayan Rane

ਮੁੰਬਈ: ਮਹਾਰਾਸ਼ਟਰ ਦੇ ਮਹਾਦ (Mahad) ਦੀ ਇਕ ਅਦਾਲਤ ਨੇ ਕੇਂਦਰੀ ਮੰਤਰੀ ਨਾਰਾਇਣ ਰਾਣੇ (Narayan Rane) ਨੂੰ ਸੂਬੇ ਦੇ ਮੁੱਖ ਮੰਤਰੀ ਊਧਵ ਠਾਕਰੇ ਵਿਰੁੱਧ ਇਤਰਾਜ਼ਯੋਗ ਟਿੱਪਣੀ (Objectionable comments) ਕਰਨ ਦੇ ਮਾਮਲੇ ਵਿਚ ਜ਼ਮਾਨਤ (Bail) ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਰਾਇਣ ਰਾਣੇ ਦੀ ਗ੍ਰਿਫ਼ਤਾਰੀ ‘ਸਹੀ’ ਸੀ ਪਰ ਹਿਰਾਸਤ ’ਚ ਰੱਖ ਕੇ ਪੁੱਛਗਿੱਛ ਕਰਨ ਦੀ ਜ਼ਰੂਰਤ ਨਹੀਂ ਹੈ। ਅਦਾਲਤ ਨੇ ਮੰਗਲਵਾਰ ਦੇਰ ਰਾਤ ਰਾਣੇ ਨੂੰ ਜ਼ਮਾਨਤ ਦੇ ਦਿੱਤੀ ਸੀ, ਇਸ ਦੇ ਆਦੇਸ਼ ਦੀ ਵਿਸਤ੍ਰਿਤ ਕਾਪੀ ਬੁੱਧਵਾਰ ਨੂੰ ਜਾਰੀ ਕੀਤੀ ਗਈ।

ਹੋਰ ਪੜ੍ਹੋ: Harish Rawat ਦਾ ਬਿਆਨ, ‘ਪਾਰਟੀ ਅਤੇ ਪੰਜਾਬ ਦੇ ਹਿੱਤ ਨੂੰ ਧਿਆਨ ਵਿਚ ਰੱਖਦਿਆਂ ਕੱਢਾਂਗੇ ਹੱਲ’

ਮੈਜਿਸਟ੍ਰੇਟ ਐਸਐਸ ਪਾਟਿਲ ਨੇ ਆਪਣੇ ਆਦੇਸ਼ ਵਿਚ ਕਿਹਾ ਕਿ, “ਗ੍ਰਿਫ਼ਤਾਰੀ ਦੇ ਕਾਰਨ ਅਤੇ ਹੋਰ ਕਾਰਨਾਂ ਦੀ ਜਾਂਚ ਕਰਦਿਆਂ, ਮੈਨੂੰ ਲਗਦਾ ਹੈ ਕਿ ਗ੍ਰਿਫ਼ਤਾਰੀ ਸਹੀ ਹੈ।” ਅਦਾਲਤ ਨੇ ਇਸ ਤੱਥ ਦਾ ਨੋਟਿਸ ਲਿਆ ਕਿ ਕੁਝ ਧਾਰਾਵਾਂ, ਜਿਨ੍ਹਾਂ ਦੇ ਤਹਿਤ ਰਾਣੇ ਦੇ ਵਿਰੁੱਧ ਕੇਸ ਦਰਜ ਕੀਤੇ ਗਏ ਹਨ, ਉਹ ਗੈਰ ਜ਼ਮਾਨਤੀ ਹਨ ਅਤੇ ਉਨ੍ਹਾਂ ਵਿਚ ਉਮਰ ਕੈਦ ਅਤੇ ਮੌਤ ਦੀ ਸਜ਼ਾ ਦੀ ਕੋਈ ਵਿਵਸਥਾ ਨਹੀਂ ਹੈ। ਅਦਾਲਤ ਨੇ ਕਿਹਾ, “ਇਨ੍ਹਾਂ ਤੱਥਾਂ ਨੂੰ ਧਿਆਨ ਵਿਚ ਰੱਖਦੇ ਹੋਏ, ਜੇਕਰ ਦੋਸ਼ੀ ਜ਼ਮਾਨਤ 'ਤੇ ਰਿਹਾਅ ਹੋ ਜਾਂਦਾ ਹੈ, ਤਾਂ ਇਸਤਗਾਸਾ ਪੱਖ 'ਤੇ ਕੋਈ ਬੁਰਾ ਪ੍ਰਭਾਵ ਨਹੀਂ ਪਵੇਗਾ। ਦੋਸ਼ੀ ਅਜਿਹਾ ਅਪਰਾਧ ਦੁਬਾਰਾ ਨਾ ਕਰੇ।”

ਹੋਰ ਪੜ੍ਹੋ: ਗੰਨੇ ਦੀ ਕੀਮਤ ਵਿਚ ਵਾਧੇ ਲਈ ਪ੍ਰਿਯੰਕਾ ਗਾਂਧੀ ਨੇ ਕੀਤੀ ਕੈਪਟਨ ਅਮਰਿੰਦਰ ਸਿੰਘ ਦੀ ਤਾਰੀਫ਼

ਹੋਰ ਪੜ੍ਹੋ:  ਹਮਲਾਵਰਾਂ ਨੇ ਡਾਕਟਰ ’ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਨਰਸ ਦੀ ਹੋਈ ਮੌਤ

ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ (Maharashtra CM Uddhav Thakeray) ਦੇ ਵਿਰੁੱਧ ਕਥਿਤ ਤੌਰ 'ਤੇ ਅਪਮਾਨਜਨਕ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਨਾਰਾਇਣ ਰਾਣੇ ਦੀ ਗ੍ਰਿਫ਼ਤਾਰੀ (Arrest) ਮੰਗਲਵਾਰ ਦੁਪਹਿਰ ਨੂੰ ਹੋਈ। ਰਾਣੇ ਨੇ ਦਾਅਵਾ ਕੀਤਾ ਸੀ ਕਿ ਆਪਣੇ ਸੁਤੰਤਰਤਾ ਦਿਵਸ ਦੇ ਸੰਬੋਧਨ ਵਿਚ ਠਾਕਰੇ ਭੁੱਲ ਗਏ ਸਨ ਕਿ ਦੇਸ਼ ਦੀ ਆਜ਼ਾਦੀ ਨੂੰ ਕਿੰਨੇ ਸਾਲ ਹੋ ਚੁਕੇ ਹਨ। ੳੇਨ੍ਹਾਂ ਕਿਹਾ, “ਜੇ ਮੈਂ ਉਥੇ ਹੁੰਦਾ, ਤਾਂ ਮੈਂ ਉਨ੍ਹਾਂ ਦੇ ਜ਼ੋਰਦਾਰ ਥੱਪੜ ਮਾਰਦਾ।”