ਗੰਨੇ ਦੀ ਕੀਮਤ ਵਿਚ ਵਾਧੇ ਲਈ ਪ੍ਰਿਯੰਕਾ ਗਾਂਧੀ ਨੇ ਕੀਤੀ ਕੈਪਟਨ ਅਮਰਿੰਦਰ ਸਿੰਘ ਦੀ ਤਾਰੀਫ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਗੰਨੇ ਦੇ ਮੁੱਲ ਵਿਚ 50 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ।

Priyanka Gandhi Vadra and Captain Amarinder Singh

ਨਵੀਂ ਦਿੱਲੀ: ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਗੰਨੇ ਦੇ ਮੁੱਲ (Sugarcane price in punjab) ਵਿਚ 50 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ। ਇਸ ਐਲਾਨ ਤੋਂ ਬਾਅਦ ਕਿਸਾਨਾਂ ਵਿਚ ਖੁਸ਼ੀ ਦੀ ਲਹਿਰ ਹੈ। ਇਸ ਦੌਰਾਨ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ (Priyanka Gandhi praises Capt Amarinder Singh) ਨੇ ਕੈਪਟਨ ਅਮਰਿੰਦਰ ਸਿੰਘ ਦੀ ਤਾਰੀਫ ਕੀਤੀ ਹੈ।

ਹੋਰ ਪੜ੍ਹੋ:  ਹਮਲਾਵਰਾਂ ਨੇ ਡਾਕਟਰ ’ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਨਰਸ ਦੀ ਹੋਈ ਮੌਤ

ਉਹਨਾਂ ਨੇ ਟਵੀਟ ਕੀਤਾ, ‘ਪੰਜਾਬ ਵਿਚ ਕਾਂਗਰਸ ਸਰਕਾਰ ਨੇ ਕਿਸਾਨਾਂ ਦੀ ਗੱਲ ਸੁਣੀ ਤੇ ਗੰਨੇ ਦਾ ਭਾਅ 360 ਰੁਪਏ ਪ੍ਰਤੀ ਕੁਇੰਟਲ ਕੀਤਾ। ਗੰਨੇ ਦੇ ਭਾਅ 400 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਵਾਅਦਾ ਕਰਕੇ ਆਈ ਯੂਪੀ ਭਾਜਪਾ ਸਰਕਾਰ ਨੇ 3 ਸਾਲ ਤੋਂ ਕੋਈ ਵਾਧਾ ਨਹੀਂ ਕੀਤਾ ਅਤੇ ਕਿਸਾਨਾਂ ਵੱਲੋਂ ਆਵਾਜ਼ ਚੁੱਕਣ ’ਤੇ ‘ਦੇਖ ਲੈਣ’ ਵਰਗੀ ਧਮਕੀ ਦਿੱਤੀ ਜਾਂਦੀ ਹੈ’।

ਹੋਰ ਪੜ੍ਹੋ: ਕੈਨੇਡਾ ਦੇ ਚੱਕਰਾਂ ਨੇ ਖ਼ਤਮ ਕੀਤੀ ਇੱਕ ਹੋਰ ਲਵਪ੍ਰੀਤ ਦੀ ਜ਼ਿੰਦਗੀ

ਦੱਸ ਦਈਏ ਕਿ ਪੰਜਾਬ ਸਰਕਾਰ ਅਤੇ ਕਿਸਾਨ ਆਗੂਆਂ ਦੀ ਹੋਈ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਗੰਨੇ ਦੀ ਕੀਮਤ 360 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਹੁਣ ਗੰਨਾ ਕਾਸ਼ਤਕਾਰਾਂ ਨੂੰ ਪੰਜਾਬ ਵਿਚ ਹਰਿਆਣਾ ਨਾਲੋਂ ਵੀ ਵੱਧ ਮੁੱਲ ਦਿੱਤਾ ਜਾਵੇਗਾ।