ਮੱਧ ਪ੍ਰਦੇਸ਼ 'ਚ ਸਵਾਰੀਆਂ ਨਾਲ ਭਰੀ ਬੱਸ ਪਲਟੀ, ਤਿੰਨ ਲੋਕਾਂ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

24 ਲੋਕ ਗੰਭੀਰ ਜ਼ਖ਼ਮੀ

photo

 

 ਕਟਨੀ: ਮੱਧ ਪ੍ਰਦੇਸ਼ ਦੇ ਕਟਨੀ 'ਚ ਯਾਤਰੀ ਬੱਸ ਪਲਟ ਗਈ। ਇਸ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ 24 ਯਾਤਰੀ ਗੰਭੀਰ ਜ਼ਖ਼ਮੀ ਹੋਏ ਹਨ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਹਸਪਤਾਲ  ਦਾਖਲ ਕਰਵਾਇਆ ਗਿਆ। ਇਹ ਹਾਦਸਾ ਸਲੇਮਾਨਾਬਾਦ-ਉਮਰਿਆਪਨ ਰੋਡ 'ਤੇ ਸ਼ੁੱਕਰਵਾਰ ਦੁਪਹਿਰ ਨੂੰ ਵਾਪਰਿਆ।

ਇਹ ਵੀ ਪੜ੍ਹੋ: ਬਠਿੰਡਾ: ਚੋਰਾਂ ਨੇ ਗੁਰੂ ਘਰ ਨੂੰ ਵੀ ਨਹੀਂ ਬਖਸ਼ਿਆ, ਗੋਲਕ ਤੋੜ ਕੇ ਪੈਸੇ ਕੱਢ ਕੇ ਹੋਏ ਫਰਾਰ 

ਪੁਲਿਸ ਨੇ ਦੱਸਿਆ ਕਿ ਯਾਤਰੀ ਬੱਸ ਧੀਮਰਖੇੜਾ ਜਾ ਰਹੀ ਸੀ। ਹਾਦਸੇ ਦੀ ਸੂਚਨਾ ਮਿਲਦੇ ਹੀ ਸਲੇਮਾਨਾਬਾਦ, ਉਮਰਿਆਪਨ ਅਤੇ ਧੀਮਰਖੇੜਾ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਬੱਸ ਨੂੰ ਜ਼ਬਤ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਬੱਸ ਨੂੰ ਤੇਜ਼ ਰਫਤਾਰ ਨਾਲ ਚਲਾ ਰਿਹਾ ਸੀ, ਜਿਸ ਕਾਰਨ ਇਹ ਬੇਕਾਬੂ ਹੋ ਕੇ ਪਲਟ ਗਈ। ਪੁਲਿਸ ਨੇ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

 ਇਹ ਵੀ ਪੜ੍ਹੋ: ਜ਼ੀਰਾ : ਭੇਦਭਰੇ ਹਾਲਾਤ ਵਿਚ ਗੋਲੀ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ