ਜੈਪੁਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, REET ਦੀ ਪ੍ਰੀਖਿਆ ਦੇਣ ਜਾ ਰਹੇ 6 ਲੋਕਾਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਮੁਆਵਜ਼ੇ ਦਾ ਕੀਤਾ ਐਲਾਨ 

Tragic road accident in Jaipur

 

 

ਜੈਪੁਰ: ਰਾਜਸਥਾਨ  ਦੇ ਜੈਪੁਰ 'ਚ ਇੱਕ ਵੱਡਾ ਸੜਕ (Tragic road accident in Jaipur) ਹਾਦਸਾ ਵਾਪਰ ਗਿਆ। ਇੱਥੇ ਬਾਈਪਾਸ 'ਤੇ ਇੱਕ ਈਕੋ ਵੈਨ ਟਰਾਲੇ ਨਾਲ ਟਕਰਾ ਗਈ। ਇਸ ਹਾਦਸੇ ਵਿੱਚ 6 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸਾਰੇ ਮ੍ਰਿਤਕ (Tragic road accident in Jaipur) ਰਾਜਸਥਾਨ ਅਧਿਆਪਕ ਯੋਗਤਾ ਪ੍ਰੀਖਿਆ (REET) ਦੀ ਪ੍ਰੀਖਿਆ ਦੇਣ ਲਈ ਬਾਰਨ ਤੋਂ ਸੀਕਰ ਜਾ ਰਹੇ ਸਨ।

ਹੋਰ ਵੀ ਪੜ੍ਹੋ:  ਮਸ਼ਹੂਰ ਲੇਖਿਕਾ ਕਮਲਾ ਭਸੀਨ ਦਾ ਹੋਇਆ ਦੇਹਾਂਤ

 

ਦੱਸਿਆ ਜਾ ਰਿਹਾ ਹੈ ਕਿ ਵੈਨ ਵਿੱਚ 11 ਲੋਕ ਸਵਾਰ ਸਨ। ਇਨ੍ਹਾਂ ਵਿੱਚੋਂ ਬਹੁਤੇ ਲੋਕ REET ਪ੍ਰੀਖਿਆ ਵਿੱਚ ਸ਼ਾਮਲ ਹੋਣ ਲਈ ਬਾਰਨ ਤੋਂ ਸੀਕਰ ਜਾ ਰਹੇ ਸਨ। ਰਸਤੇ ਵਿੱਚ ਬੇਕਾਬੂ ਵੈਨ  ਨੇ ਟਰਾਲੇ ਨੂੰ ਪਿੱਛਿਓ ਟੱਕਰ ਮਾਰ ਦਿੱਤੀ। ਟੱਕਰ ਇੰਨੀ (Tragic road accident in Jaipur) ਜ਼ਬਰਦਸਤ ਸੀ ਕਿ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਬਾਕੀ 5 ਲੋਕਾਂ ਨੂੰ ਹਸਪਤਾਲ ਵਿੱਚ (Tragic road accident in Jaipur) ਦਾਖਲ ਕਰਵਾਇਆ ਗਿਆ ਹੈ।

ਹੋਰ ਵੀ ਪੜ੍ਹੋ:  ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 12.30 ਵਜੇ ਰਾਜਪਾਲ ਨਾਲ ਕਰਨਗੇ ਮੁਲਾਕਾਤ

 

ਹੋਰ ਵੀ ਪੜ੍ਹੋ: ਪੰਜਾਬ ਸਰਕਾਰ ਨੇ ਮੁੜ ਕੀਤੇ 5 IAS ਅਤੇ 5 PCS ਅਧਿਕਾਰੀਆਂ ਦੇ ਤਬਾਦਲੇ

ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਮੁਆਵਜ਼ੇ ਦਾ ਕੀਤਾ ਐਲਾਨ 
ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਜੈਪੁਰ ਵਿਚ  ਵਾਪਰੇ ਸੜਕ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ,  ਜੈਪੁਰ ਵਿੱਚ ਇੱਕ ਸੜਕ ਹਾਦਸੇ ਵਿੱਚ 6 REET ਉਮੀਦਵਾਰਾਂ ਦੀ ਮੌਤ ਦੁਖਦਾਈ ਹੈ। ਮੈਂ ਪ੍ਰਮਾਤਮਾ ਅੱਗੇ ਸਾਰੀਆਂ ਵਿਛੜੀਆਂ ਰੂਹਾਂ ਦੀ ਸ਼ਾਂਤੀ ਲਈ ਅਰਦਾਸ ਕਰਦਾ ਹਾਂ। ਮ੍ਰਿਤਕਾਂ ਦੇ ਵਾਰਸਾਂ ਨੂੰ 2 ਲੱਖ ਅਤੇ ਜ਼ਖਮੀਆਂ ਨੂੰ 50,000 ਰੁਪਏ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਦਿੱਤੇ ਜਾਣਗੇ।

ਹੋਰ ਵੀ ਪੜ੍ਹੋ: ਹੁਣ ਭਾਰਤ ਤੋਂ ਕੈਨੇਡਾ ਲਈ ਸਿੱਧੀਆਂ ਉਡਾਣਾਂ 27 ਸਤੰਬਰ ਤੋਂ ਹੋ ਸਕਦੀਆਂ ਹਨ ਸ਼ੁਰੂ