ਪੰਜਾਬ ਦੀ ਤਰ੍ਹਾਂ ਅਸੀਂ ਵੀ BSF ਦੇ ਵਧਾਏ ਗਏ ਅਧਿਕਾਰ ਖੇਤਰ ਦਾ ਕਰਦੇ ਹਾਂ ਵਿਰੋਧ-  ਮਮਤਾ ਬੈਨਰਜੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੇਂਦਰ ਵਲੋਂ ਹਾਲ ਹੀ ਵਿਚ ਸਰਹੱਦ ਨਾਲ ਲੱਗਦੇ 50 ਕਿਲੋਮੀਟਰ ਦੇ ਖੇਤਰ ਵਿਚ ਬੀਐਸਐਫ ਨੂੰ ਜਾਂਚ ਅਤੇ ਜ਼ਬਤੀ ਦੇ ਅਧਿਕਾਰ ਦਿੱਤੇ ਗਏ ਹਨ।  

Mamata Banerjee

ਕੋਲਕਾਤਾ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਪੰਜਾਬ ਦੀ ਤਰ੍ਹਾਂ ਉਹ ਵੀ ਕੇਂਦਰ ਵਲੋਂ ਵਧਾਏ ਗਏ ਬੀਐਸਐਫ ਦੇ ਅਧਿਕਾਰ ਖੇਤਰ ਦਾ ਵਿਰੋਧ ਕਰਦੇ ਹਨ। ਦਰਅਸਲ ਕੇਂਦਰ ਵਲੋਂ ਹਾਲ ਹੀ ਵਿਚ ਸਰਹੱਦ ਨਾਲ ਲੱਗਦੇ 50 ਕਿਲੋਮੀਟਰ ਦੇ ਖੇਤਰ ਵਿਚ ਬੀਐਸਐਫ ਨੂੰ ਜਾਂਚ ਅਤੇ ਜ਼ਬਤੀ ਦੇ ਅਧਿਕਾਰ ਦਿੱਤੇ ਗਏ ਹਨ। ਮਮਤਾ ਬੈਨਰਜੀ ਨੇ

ਹੋਰ ਪੜ੍ਹੋ: ਪੰਜਾਬ ਸਰਕਾਰ ਦੇ ਨਿਕੰਮੇ ਪ੍ਰਬੰਧਾਂ ਕਾਰਨ ਮੰਡੀਆਂ 'ਚ ਆਈ ਫ਼ਸਲ ਹੋਈ ਬਰਬਾਦ : ਕੁਲਤਾਰ ਸਿੰਘ ਸੰਧਵਾਂ

ਇਸ ਸਬੰਧੀ ਮਮਤਾ ਬੈਨਰਜੀ ਨੇ ਕਿਹਾ, “ਪੰਜਾਬ ਦੀ ਤਰ੍ਹਾਂ ਅਸੀਂ ਵੀ ਹਾਲ ਹੀ ਵਿਚ ਵਧਾਏ ਗਏ BSF ਦੇ ਅਧਿਕਾਰ ਖੇਤਰ ਦਾ ਵਿਰੋਧ ਕਰ ਰਹੇ ਹਾਂ। ਸਾਡੇ ਸਰਹੱਦੀ ਖੇਤਰ ਪੂਰੀ ਤਰ੍ਹਾਂ ਸ਼ਾਂਤੀਪੂਰਨ ਹਨ। ਕਾਨੂੰਨ ਅਤੇ ਵਿਵਸਥਾ ਪੁਲਿਸ ਦਾ ਵਿਸ਼ਾ ਹੈ। ਸੂਬਾ ਸਰਕਾਰ ਸੂਬੇ ਦੇ ਕਾਨੂੰਨਾਂ ਨਾਲ ਹੀ ਚੱਲੇਗੀ”।

ਹੋਰ ਪੜ੍ਹੋ: ਨਵੀਂ ਸਰਕਾਰ ਤੋਂ ਸਾਰੇ ਖੁਸ਼ ਨੇ, ਲੋਕਾਂ ਨੂੰ ਮਹਿਸੂਸ ਹੋ ਰਿਹਾ ਕਿ CM ਸਾਡੇ ਵਿਚੋਂ ਨੇ- ਰਣਦੀਪ ਨਾਭਾ

ਦੱਸ ਦਈਏ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਬੀਐਸਐਫ ਦੇ ਅਧਿਕਾਰ ਖੇਤਰ ਨੂੰ 50 ਕਿਲੋਮੀਟਰ ਤੱਕ ਵਧਾਉਣ ਦੇ ਫੈਸਲੇ ਵਿਰੁੱਧ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅੱਜ ਸਰਬ ਪਾਰਟੀ ਮੀਟਿੰਗ ਸੱਦੀ ਗਈ। ਇਸ ਮੀਟਿੰਗ ਵਿਚ ਭਾਜਪਾ ਤੋਂ ਇਲਾਵਾ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਸ਼ਾਮਲ ਹੋਈਆਂ।

ਹੋਰ ਪੜ੍ਹੋ: ਮਨੋਰੰਜਨ ਕਾਲੀਆ ਦਾ ਬਿਆਨ, ‘BSF ਦਾ ਦਾਇਰਾ ਵਧਣ ਨਾਲ ਪੰਜਾਬ ਹੋਵੇਗਾ ਮਜ਼ਬੂਤ'

ਸਾਰੀਆਂ ਪਾਰਟੀਆਂ ਨੇ ਇਹ ਫ਼ੈਸਲਾ ਲਿਆ ਕਿ ਕੇਂਦਰ ਦੇ ਇਸ ਫੈਸਲੇ ਵਿਰੁੱਧ ਇਕਜੁਟ ਹੋ ਕੇ ਸੰਘਰਸ਼ ਕੀਤਾ ਜਾਵੇਗਾ। ਇਸ ਸਬੰਧੀ ਮੁੱਖ ਮੰਤਰੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਵੀ ਲਿਖੀ ਗਈ ਹੈ। ਜੇਕਰ ਕੋਈ ਹੱਲ੍ਹ ਨਹੀਂ ਨਿਕਲਿਆ ਤਾਂ ਵਿਧਾਨ ਸਭ ਦਾ ਵਿਸ਼ੇਸ਼ ਇਜਲਾਸ ਬੁਲਾਇਆ ਜਾਵੇਗਾ।