ਰਿਸ਼ੀ ਸੁਨਕ ਦੇ PM ਚੁਣੇ ਜਾਣ ’ਤੇ ਮਹਿਬੂਬਾ ਮੁਫਤੀ ਦਾ ਟਵੀਟ, ‘ਅਸੀਂ CAA-NRC ਵਿਚ ਹੀ ਉਲਝੇ ਹਾਂ’

ਏਜੰਸੀ

ਖ਼ਬਰਾਂ, ਰਾਸ਼ਟਰੀ

ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਸਿਆਸੀ ਪਾਰਟੀ ਪੀਡੀਪੀ ਦੀ ਮੁਖੀ ਮਹਿਬੂਬਾ ਮੁਫ਼ਤੀ ਨੇ ਵੀ ਟਿੱਪਣੀ ਕੀਤੀ ਹੈ।

Mehbooba Mufti

 

ਨਵੀਂ ਦਿੱਲੀ: ਭਾਰਤੀ ਮੂਲ ਦੇ ਰਿਸ਼ੀ ਸੁਨਕ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਹੋਣਗੇ। ਬ੍ਰਿਟੇਨ ਦੀ ਕੰਜ਼ਰਵੇਟਿਵ ਪਾਰਟੀ ਨੇ ਉਹਨਾਂ ਨੂੰ ਆਪਣਾ ਨੇਤਾ ਚੁਣਿਆ ਹੈ। ਸੁਨਕ ਏਸ਼ੀਆਈ ਮੂਲ ਦੇ ਪਹਿਲੇ ਬ੍ਰਿਟਿਸ਼ ਪ੍ਰਧਾਨ ਮੰਤਰੀ ਹੋਣਗੇ। ਸੁਨਕ ਦੇ ਪ੍ਰਧਾਨ ਮੰਤਰੀ ਚੁਣੇ ਜਾਣ 'ਤੇ ਸਾਰੇ ਨੇਤਾਵਾਂ ਨੇ ਆਪਣੀ-ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਇਸੇ ਲੜੀ ਤਹਿਤ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਸਿਆਸੀ ਪਾਰਟੀ ਪੀਡੀਪੀ ਦੀ ਮੁਖੀ ਮਹਿਬੂਬਾ ਮੁਫ਼ਤੀ ਨੇ ਵੀ ਟਿੱਪਣੀ ਕੀਤੀ ਹੈ।

ਉਹਨਾਂ ਨੇ ਰਿਸ਼ੀ ਸੁਨਕ ਦੇ ਪ੍ਰਧਾਨ ਮੰਤਰੀ ਚੁਣੇ ਜਾਣ 'ਤੇ ਟਵੀਟ ਕੀਤਾ, ''ਇਹ ਮਾਣ ਵਾਲੀ ਗੱਲ ਹੈ ਕਿ ਬ੍ਰਿਟੇਨ 'ਚ ਪਹਿਲੀ ਵਾਰ ਕੋਈ ਭਾਰਤੀ ਮੂਲ ਦਾ ਵਿਅਕਤੀ ਪ੍ਰਧਾਨ ਮੰਤਰੀ ਬਣੇਗਾ। ਕਿਉਂਕਿ ਪੂਰਾ ਦੇਸ਼ ਇਸ ਸਮੇਂ ਜਸ਼ਨ ਮਨਾ ਰਿਹਾ ਹੈ, ਸਾਨੂੰ ਇਹ ਵੀ ਯਾਦ ਰੱਖਣ ਦੀ ਲੋੜ ਹੈ ਕਿ ਬਰਤਾਨੀਆ ਨੇ ਇਕ ਧਾਰਮਿਕ ਘੱਟ ਗਿਣਤੀ ਨੂੰ ਆਪਣੇ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਮਾਨਤਾ ਦਿੱਤੀ ਹੈ, ਦੂਜੇ ਪਾਸੇ ਅਸੀਂ ਅਜੇ ਵੀ NRC ਅਤੇ CAA ਵਰਗੇ ਵੰਡ ਅਤੇ ਵਿਤਕਰੇ ਨੂੰ ਉਤਸ਼ਾਹਿਤ ਕਰਨ ਵਾਲੇ ਕਾਨੂੰਨਾਂ ਵਿਚ ਉਲਝੇ ਹਾਂ”।