ਰਾਜਧਾਨੀ ਦਿੱਲੀ 'ਚ ਮਾਸਕ ਪਾਉਣਾ ਹੋਇਆ ਲਾਜ਼ਮੀ, ਨਹੀਂ ਤਾਂ ਲੱਗੇਗਾ ਜ਼ੁਰਮਾਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦੇਸ਼ ਦੀ ਰਾਜਧਾਨੀ ਵਿਚ ਹਾਲ ਹੀ ਵਿੱਚ ਕੁਝ ਨਿਯਮਾਂ ਨੂੰ ਤੋੜਨ ਲਈ 2000 ਰੁਪਏ ਜ਼ੁਰਮਾਨਾ ਦੇਣ ਦਾ ਐਲਾਨ ਕੀਤਾ ਗਿਆ ਸੀ।

mask

ਨਵੀਂ ਦਿੱਲੀ: ਕੋਰੋਨਾ ਕਾਲ ਦੌਰਾਨ ਹੁਣ ਮਾਸਕ ਪਾਉਣਾ ਬਹੁਤ ਲਾਜਮੀ ਹੋ ਗਿਆ ਹੈ। ਇਸ ਦੇ ਚਲਦੇ ਹੁਣ ਰਾਜਧਾਨੀ ਦਿੱਲੀ 'ਚ ਕੋਰੋਨਾਵਾਇਰਸ ਦਾ ਖ਼ਤਰਾ ਵਧਦਾ ਹੀ ਜਾ ਰਿਹਾ ਹੈ ਜਿਸ ਕਰਕੇ ਕੇਜਰੀਵਾਲ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ।

 ਉਨ੍ਹਾਂ ਨੇ ਕਿਹਾ ਕਿ ਸਖ਼ਤੀ ਵਧਾਉਂਦਿਆਂ ਬਗੈਰ ਮਾਸਕ ਦਾ ਚਲਾਨ 500 ਰੁਪਏ ਤੋਂ ਸਿੱਧਾ 2000 ਰੁਪਏ ਕਰ ਦਿੱਤਾ ਪਰ ਇਸ ਤੋਂ ਬਾਅਦ ਵੀ ਲੋਕਾਂ ਨੂੰ ਅਕਲ ਨਹੀਂ ਆ ਰਹੀ।

ਦਿੱਲੀ 'ਚ ਨਵੇਂ ਨਿਯਮ
ਦੇਸ਼ ਦੀ ਰਾਜਧਾਨੀ ਵਿਚ ਹਾਲ ਹੀ ਵਿੱਚ ਕੁਝ ਨਿਯਮਾਂ ਨੂੰ ਤੋੜਨ ਲਈ 2000 ਰੁਪਏ ਜ਼ੁਰਮਾਨਾ ਦੇਣ ਦਾ ਐਲਾਨ ਕੀਤਾ ਗਿਆ ਸੀ। ਦਿੱਲੀ ਦੇ ਉਪ ਰਾਜਪਾਲ ਨੇ ਰਾਸ਼ਟਰੀ ਰਾਜਧਾਨੀ ਵਿੱਚ ਕੋਵਿਡ-19 ਮਹਾਮਾਰੀ ਪ੍ਰਬੰਧਨ-2020 ਦੇ ਨਿਯਮਾਂ ਵਿੱਚ ਤਬਦੀਲੀ ਨੂੰ ਮਨਜ਼ੂਰੀ ਦੇ ਦਿੱਤੀ ਸੀ।

ਨਵੇਂ ਨਿਯਮਾਂ ਤਹਿਤ ਕੋਰੋਨਾ ਦੇ ਨਿਯਮਾਂ ਤੇ ਸਮਾਜਕ ਦੂਰੀਆਂ ਦੇ ਨਿਯਮਾਂ ਨੂੰ ਤੋੜਨ 'ਤੇ 2 ਹਜ਼ਾਰ ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਜਨਤਕ ਥਾਂਵਾਂ 'ਤੇ ਮਾਸਕ ਨਾ ਪਾਉਣ ਅਤੇ ਪਾਨ, ਗੁਟਕਾ ਆਦਿ ਖਾਣ 'ਤੇ ਵੀ 2000 ਰੁਪਏ ਜ਼ੁਰਮਾਨਾ ਅਦਾ ਕਰਨਾ ਪਏਗਾ।