ਦਿੱਲੀ ਵਿਧਾਨ ਸਭਾ ਦੇ ਪੈਨਲ ਨੇ ਕੰਗਨਾ ਰਣੌਤ ਨੂੰ 6 ਦਸੰਬਰ ਨੂੰ ਕੀਤਾ ਤਲਬ

ਏਜੰਸੀ

ਖ਼ਬਰਾਂ, ਰਾਸ਼ਟਰੀ

ਐੱਫਆਈਆਰ ਦਰਜ ਹੋਣ ਤੋਂ ਬਾਅਦ ਬੋਲੀ ਕੰਗਨਾ, 'ਗ੍ਰਿਫ਼ਤਾਰੀ ਦਾ ਹੈ ਇੰਤਜ਼ਾਰ'

Kangana Ranaut Summoned By Delhi Assembly Panel Over Remarks On Sikhs

 

ਮੁੰਬਈ - ਮਹਾਰਾਸ਼ਟਰ ਪੁਲਿਸ ਨੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਸਿੱਖ ਭਾਈਚਾਰੇ ਵਿਰੁੱਧ ਅਪਮਾਨਜਨਕ ਟਿੱਪਣੀ ਕਰਨ ਲਈ ਐੱਫ. ਆਈ. ਆਰ. ਦਰਜ ਕੀਤੀ ਹੈ ਤੇ ਹੁਣ 'ਆਪ' ਨੇਤਾ ਰਾਘਵ ਚੱਢਾ ਦੀ ਅਗਵਾਈ ਵਾਲੀ ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਅਤੇ ਸਦਭਾਵਨਾ ਕਮੇਟੀ ਨੇ ਅਭਿਨੇਤਰੀ ਕੰਗਨਾ ਰਣੌਤ ਨੂੰ ਸਿੱਖਾਂ 'ਤੇ ਕਥਿਤ ਟਿੱਪਣੀਆਂ ਕਰਨ ਨੂੰ ਲੈ ਕੇ 6 ਦਸੰਬਰ ਨੂੰ ਤਲਬ ਕੀਤਾ ਹੈ। ਇਹ ਸੰਮਨ ਸਿੱਖ ਸਮਾਜ 'ਤੇ ਅਪਮਾਨਜਨਕ ਟਿੱਪਣੀਆਂ ਨੂੰ ਲੈ ਕੇ ਜਾਰੀ ਕੀਤਾ ਗਿਆ ਹੈ। 

ਦੱਸ ਦਈਏ ਕਿ ਮਾਮਲਾ ਦਰਜ ਹੋਣ ਤੋਂ ਬਾਅਦ ਬੁੱਧਵਾਰ ਨੂੰ ਕੰਗਨਾ ਰਣੌਤ ਨੇ ਆਪਣੀ ਇੰਸਟਾ ਸਟੋਰੀ 'ਤੇ ਕਿਹਾ ਕਿ ਅੱਜ ਉਸ ਖ਼ਿਲਾਫ਼ ਐੱਫ. ਆਈ. ਆਰ. ਦਰਜ ਹੋਈ ਹੈ। ਹਾਲਾਂਕਿ ਇਸ ਨਾਲ ਮੈਨੂੰ ਨੂੰ ਕੋਈ ਫਰਕ ਨਹੀਂ ਪੈਂਦਾ। ਕੰਗਨਾ ਰਣੌਤ ਨੇ ਆਪਣੀ ਇੰਸਟਾ ਸਟੋਰੀ 'ਤੇ ਆਪਣੀ ਇਕ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਉਹ ਹੱਥ 'ਚ ਵਾਈਨ ਦਾ ਗਿਲਾਸ ਫੜੀ ਨਜ਼ਰ ਆ ਰਹੀ ਹੈ। ਇਸ 'ਤੇ ਕੰਗਨਾ ਰਣੌਤ ਨੇ ਲਿਖਿਆ, "ਇੱਕ ਹੋਰ ਦਿਨ, ਇੱਕ ਹੋਰ ਐੱਫ. ਆਈ. ਆਰ... ਜੇਕਰ ਉਹ ਮੈਨੂੰ ਗ੍ਰਿਫ਼ਤਾਰ ਕਰਨ ਆਏ ਤਾਂ ਮੇਰਾ ਮੂਡ ਇਸ ਸਮੇਂ ਘਰ 'ਚ ਅਜਿਹਾ ਹੈ।"

ਕੰਗਨਾ ਰਣੌਤ ਨੇ ਕਿਸਾਨ ਮੁੱਦੇ ਨੂੰ ਲੈ ਕੇ ਆਪਣੇ ਫੇਸਬੁੱਕ ਅਕਾਊਂਟ ਤੋਂ ਇਕ ਵਿਵਾਦਤ ਪੋਸਟ 'ਚ ਲਿਖਿਆ ਸੀ, ''ਖਾਲਿਸਤਾਨੀ ਅਤਿਵਾਦੀ ਅੱਜ ਭਾਵੇਂ ਸਰਕਾਰ ਦੇ ਹੱਥ ਮਰੋੜ ਰਹੇ ਹੋਣ ਪਰ ਉਸ ਔਰਤ (ਇੰਦਰਾ ਗਾਂਧੀ) ਨੂੰ ਨਹੀਂ ਭੁੱਲਣਾ ਚਾਹੀਦਾ, ਜਿਸ ਨੇ ਉਨ੍ਹਾਂ ਨੂੰ ਆਪਣੀ ਜੁੱਤੀ ਹੇਠ ਕੁਚਲਿਆ ਸੀ। ਆਪਣੀ ਜਾਨ ਦੀ ਕੀਮਤ 'ਤੇ ਉਨ੍ਹਾਂ ਨੂੰ ਮੱਛਰਾਂ ਵਾਂਗ ਕੁਚਲ ਦਿੱਤਾ ਪਰ ਦੇਸ਼ ਨੂੰ ਟੁਕੜੇ-ਟੁਕੜੇ ਨਹੀਂ ਹੋਣ ਦਿੱਤਾ। ਉਸ ਦੀ ਮੌਤ ਦੇ ਇੱਕ ਦਹਾਕੇ ਬਾਅਦ ਵੀ, ਉਹ ਅੱਜ ਵੀ ਉਨ੍ਹਾਂ ਦੇ ਨਾਮ ਤੋਂ ਕੰਬਦਾ ਹੈ, ਉਸ ਨੂੰ ਉਸੇ ਅਧਿਆਪਕ ਦੀ ਲੋੜ ਹੈ।

ਦੱਸ ਦਈਏ ਕਿ ਇੱਕ ਦਿਨ ਪਹਿਲਾਂ ਭੋਇਵਾੜਾ ਪੁਲਿਸ ਸਟੇਸ਼ਨ ਦਾਦਰ 'ਚ ਕੰਗਨਾ ਰਣੌਤ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ 'ਚ ਆਈ. ਪੀ. ਸੀ. ਦੀ ਧਾਰਾ 153, 153ਏ, 153ਬੀ, 504, 505, 505(2) ਅਤੇ ਆਈ. ਟੀ. ਐਕਟ 2000 ਦੀ ਧਾਰਾ 79 ਤਹਿਤ ਕੇਸ ਦਰਜ ਕੀਤਾ ਗਿਆ ਸੀ। ਸਿੱਖਾਂ ਬਾਰੇ ਦਿੱਤੇ ਬਿਆਨ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ. ਐੱਸ. ਜੀ. ਐੱਮ. ਸੀ.) ਨੇ ਕੰਗਨਾ ਖ਼ਿਲਾਫ਼ ਦੇਸ਼ ਧ੍ਰੋਹ ਅਤੇ ਅਪਮਾਨਜਨਕ ਟਿੱਪਣੀ ਕਰਨ ਲਈ ਪੁਲਸ ਸ਼ਿਕਾਇਤ ਦਰਜ ਕਰਵਾਈ ਹੈ।

ਜ਼ਿਕਰਯੋਗ ਹੈ ਕਿ ਸਰਕਾਰ ਦੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਫੈਸਲੇ ਤੋਂ ਕੰਗਨਾ ਰਣੌਤ ਕਾਫ਼ੀ ਨਿਰਾਸ਼ ਹੈ। ਇੰਸਟਾਗ੍ਰਾਮ 'ਤੇ ਸਟੋਰੀ ਸ਼ੇਅਰ ਕਰਦੇ ਹੋਏ ਕੰਗਨਾ ਨੇ ਲਿਖਿਆ, ''ਦੁੱਖ, ਸ਼ਰਮਨਾਕ ਅਤੇ ਸਰਾਸਰ ਗਲ਼ਤ... ਜੇਕਰ ਸੰਸਦ 'ਚ ਬੈਠੀ ਸਰਕਾਰ ਦੀ ਬਜਾਏ ਸੜਕਾਂ 'ਤੇ ਬੈਠੇ ਲੋਕ ਕਾਨੂੰਨ ਬਣਾਉਣ ਲੱਗ ਜਾਣ ਤਾਂ ਇਹ ਵੀ ਜੇਹਾਦੀ ਦੇਸ਼ ਹੈ। ਉਨ੍ਹਾਂ ਸਾਰਿਆਂ ਨੂੰ ਵਧਾਈਆਂ, ਜੋ ਇਹ ਚਾਹੁੰਦੇ ਹਨ।''