NIA ਨੂੰ ਮਿਲਿਆ ਕੁਲਵਿੰਦਰਜੀਤ ਸਿੰਘ ‘ਖਾਨਪੁਰੀਆ’ ਦਾ ਚਾਰ ਦਿਨ ਦਾ ਰਿਮਾਂਡ

ਏਜੰਸੀ

ਖ਼ਬਰਾਂ, ਰਾਸ਼ਟਰੀ

2019 ਵਿਚ ਅੰਮ੍ਰਿਤਸਰ ਵਿਖੇ UAPA ਤਹਿਤ ਦਰਜ ਹੋਇਆ ਸੀ ਮਾਮਲਾ

NIA got a four-day remand of Kulwinderjit Singh

 

ਨਵੀਂ ਦਿੱਲੀ: ਕੌਮੀ ਜਾਂਚ ਏਜੰਸੀ (ਐਨਆਈਏ) ਵੱਲੋਂ ਬੀਤੇ ਦਿਨੀਂ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤੇ ਗਏ ਕੁਲਵਿੰਦਰਜੀਤ ਸਿੰਘ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਐਨਆਈਏ ਨੂੰ ਖਾਨਪੁਰੀਆ ਦਾ 4 ਦਿਨ ਦਾ ਰਿਮਾਂਡ ਮਿਲਿਆ ਹੈ। 5 ਲੱਖ ਰੁਪਏ ਦੇ ਇਨਾਮ ਵਾਲੇ ਗਰਮ-ਖ਼ਿਆਲੀ ਕੁਲਵਿੰਦਰਜੀਤ ਸਿੰਘ ਉਰਫ 'ਖਾਨਪੁਰੀਆ' ਨੂੰ ਬੀਤੇ ਸ਼ੁੱਕਰਵਾਰ ਨੂੰ ਬੈਂਕਾਕ ਤੋਂ ਇੱਥੇ ਪਹੁੰਚਣ ਤੋਂ ਬਾਅਦ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਗ੍ਰਿਫਤਾਰ ਕੀਤਾ ਗਿਆ ਸੀ।

ਖਾਨਪੁਰੀਆ ਪੰਜਾਬ ਵਿਚ ਚੋਣਵੇਂ ਕਤਲਾਂ ਦੀ ਸਾਜ਼ਿਸ਼ ਰਚਣ ਸਮੇਤ ਕਈ ਦਹਿਸ਼ਤੀ ਮਾਮਲਿਆਂ ਵਿਚ ਲੋੜੀਂਦਾ ਸੀ। ਉਹ 2019 ਤੋਂ ਭਗੌੜਾ ਸੀ ਅਤੇ ਐਨਆਈਏ ਨੇ ਉਸ ਬਾਰੇ ਜਾਣਕਾਰੀ ਦੇਣ ਲਈ ਪੰਜ ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ। ਕੁਲਵਿੰਦਰਜੀਤ ਸਿੰਘ ’ਤੇ ਵੱਖ-ਵੱਖ ਥਾਵਾਂ ’ਤੇ ਹਮਲਾ ਕਰਨ ਦੀ ਸਾਜ਼ਿਸ਼ ਰਚਣ ਦੇ ਇਲਜ਼ਾਮ ਲੱਗੇ ਸੀ। ਕੁਲਵਿੰਦਰਜੀਤ ਖ਼ਿਲਾਫ਼ ਅੰਮ੍ਰਿਤਸਰ ਵਿਖੇ ਯੂਏਪੀਏ ਤਹਿਤ ਮਾਮਲਾ ਦਰਜ ਸੀ।