Winter Update: 25 ਦਸੰਬਰ ਤੋਂ ਬਾਅਦ ਹੋਰ ਵਧੇਗਾ ਸ਼ੀਤ ਲਹਿਰ ਦਾ ਕਹਿਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਦੇਸ਼ ਦੇ ਜ਼ਿਆਦਾਤਰ ਇਲਾਕਿਆਂ ਨੂੰ ਸ਼ੀਤ ਲਹਿਰ ਨੇ ਅਪਣੀ ਚਪੇਟ ਵਿਚ ਲੈ ਲਿਆ ਹੈ।

Cold wave will increase after December 25

ਨਵੀਂ ਦਿੱਲੀ: ਦੇਸ਼ ਦੇ ਜ਼ਿਆਦਾਤਰ ਇਲਾਕਿਆਂ ਨੂੰ ਸ਼ੀਤ ਲਹਿਰ ਨੇ ਅਪਣੀ ਚਪੇਟ ਵਿਚ ਲੈ ਲਿਆ ਹੈ। ਉੱਤਰ ਭਾਰਤ ਵਿਚ ਵੀ ਇਸ ਦਾ ਅਸਰ ਸਾਫ ਦਿਖਾਈ ਦੇ ਰਿਹਾ ਹੈ। ਆਉਣ ਵਾਲੇ ਦਿਨਾਂ ਵਿਚ ਕੜਾਕੇ ਦੀ ਠੰਢ ਤੋਂ ਫਿਲਹਾਲ ਰਾਹਤ ਮਿਲਣ ਦੀ ਸੰਭਾਵਨਾ ਦਿਖਾਈ ਨਹੀਂ ਦੇ ਰਹੀ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਅਨੁਸਾਰ ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਚੰਡੀਗੜ੍ਹ ਅਤੇ ਉੱਤਰ ਪੂਰਬੀ ਸੂਬਿਆਂ ਵਿਚ ਧੁੰਦ ਛਾਈ ਰਹਿਣ ਦੀ ਸੰਭਾਵਨਾ ਹੈ।

ਚੇਤਾਵਨੀ ਵਿਚ 25 ਦਸੰਬਰ ਤੋਂ ਬਾਅਦ ਠੰਢ ਹੋਰ ਵਧਣ ਦੀ ਸੰਭਾਵਨਾ ਦੱਸੀ ਗਈ ਹੈ। ਦੱਸ ਦਈਏ ਕਿ ਕਈ ਸੂਬਿਆਂ ਵਿਚ ਸ਼ੀਤ ਲਹਿਰ ਜਨਜੀਵਨ ਨੂੰ ਬਹੁਤ ਪ੍ਰਭਾਵਿਤ ਕੀਤੀ ਹੈ। ਦਿਨ ਸਮੇਂ ਵੀ ਸ਼ੀਤ ਲਹਿਰ ਦਾ ਪ੍ਰਕੋਪ ਜਾਰੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਇਸ ਪੂਰੇ ਹਫ਼ਤੇ ਤਾਪਮਾਨ 15 ਡਿਗਰੀ ਸੈਲਸੀਅਸ ਤੋਂ ਉੱਪਰ ਨਹੀਂ ਜਾਵੇਗਾ।

ਦੇਸ਼ ਵਿਚ ਸ਼ੀਤਲਹਿਰ ਦਾ ਦੌਰ ਜਾਰੀ ਹੈ। ਪਿਛਲੇ 10 ਸਾਲਾਂ ਵਿਚ ਇਸ ਵਾਰ ਪੂਰੇ ਦਸੰਬਰ ‘ਚ ਸਭ ਤੋਂ ਜ਼ਿਆਦਾ 8 ਦਿਨਾਂ ਤੱਕ ਸ਼ੀਤਲਹਿਰ ਦਾ ਪ੍ਰਕੋਪ ਰਿਹਾ ਹੈ। ਅਗਲੇ ਤਿੰਨ ਦਿਨਾਂ ਤੱਕ ਧੁੰਦ ਲੋਕਾਂ ਨੂੰ ਹੋਰ ਪਰੇਸ਼ਾਨ ਕਰੇਗੀ। ਦੇਸ਼ ਦੇ ਕਈ ਸੂਬਿਆਂ ਵਿਚ ਅਗਲੇ ਇਕ ਹਫਤੇ ਤੱਕ ਕੜਾਕੇ ਦੀ ਠੰਢ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ, ਦਿੱਲੀ, ਹਰਿਆਣਾ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅਗਲੇ 7 ਦਿਨਾਂ ਤੱਕ ਠੰਢ ਤੋਂ ਜ਼ਿਆਦਾ ਰਾਹਤ ਮਿਲਣ ਦੀ ਉਮੀਦ ਘੱਟ ਹੈ। ਉੱਥੇ ਹੀ ਅਗਲੇ 24 ਘੰਟਿਆਂ ਵਿਚ ਹਿਮਾਚਲ ਪ੍ਰਦੇਸ਼, ਉਤਰਾਖੰਡ ਅਤੇ ਲੱਦਾਖ ਦੇ ਉੱਚੇ ਇਲਾਕਿਆਂ ਵਿਚ ਬਰਫਵਾਰੀ ਅਤੇ ਹਲਕੀ ਬਾਰਿਸ਼ ਦਾ ਦੌਰ ਸ਼ੁਰੂ ਹੋਣ ਦੀ ਵੀ ਸੰਭਾਵਨਾ ਜਤਾਈ ਜਾ ਰਹੀ ਹੈ।

ਮੌਸਮ ਵਿਭਾਗ ਮੁਤਾਬਕ ਅਗਲੇ ਪੰਜ ਦਿਨਾਂ ਤੱਕ ਬਿਹਾਰ ਪੱਛਮੀ ਬੰਗਾਲ, ਅਸਮ ਸਮੇਤ ਉੱਤਰੀ ਪੂਰਬੀ ਸੂਬਿਆਂ ਵਿਚ ਸਵੇਰ ਸਮੇਂ ਸੰਘਣੀ ਧੁੰਦ ਦੀ ਸੰਭਾਵਨਾ ਹੈ। 24 ਤੋਂ 27 ਦਸੰਬਰ ਤੱਕ ਤਾਪਮਾਨ ਵਿਚ ਗਿਰਾਵਟ ਆਵੇਗੀ।