ਸਿੱਖ ਕੁੜੀ ਨਾਲ ਛੇੜ-ਛਾੜ ਕਰਨ ਵਾਲੇ DIG ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ: ਸਿਰਸਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਮਹਾਰਾਸ਼ਟਰ...

Manjinder singh sirsa

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਮਹਾਰਾਸ਼ਟਰ ਵਿਚ ਸਿੱਖ ਘੱਟ ਗਿਣਤੀ ਦੀ ਨਾਬਾਲਗ ਕੁੜੀ ਨਾਲ ਛੇੜਛਾੜ ਕਰਨ ਤੇ ਉਸ ਦਾ ਪਿੱਛਾ ਕਰਨ ਵਾਲੇ DIG ਨਿਸ਼ੀਕਾਂਤ ਮੋਰੇ ਨੂੰ ਤੁਰੰਤ ਬਰਖ਼ਾਸਤ ਕਰਨ ਅਤੇ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।

ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਲਿਖੇ ਇਕ ਪੱਤਰ ਵਿਚ ਸਿਰਸਾ ਨੇ ਕਿਹਾ ਕਿ ਮਹਾਰਾਸ਼ਟਰ ਵਿਚ ਘੱਟ ਗਿਣਤੀ ਸਿੱਖ ਤਸ਼ੱਦਦ ਦਾ ਸਾਹਮਣਾ ਕਰ ਰਹੇ ਹਨ। ਮੌਜੂਦਾ ਕੇਸ ਬਾਰੇ ਕੌਮੀ ਅਖਬਾਰਾਂ ਵਿਚ ਵੀ ਵੱਡੀਆਂ-ਵੱਡੀਆਂ ਖਬਰਾਂ ਛਪੀਆਂ ਹਨ ਪਰ ਹੈਰਾਨੀ ਵਾਲੀ ਗੱਲ ਹੈ ਕਿ 6 ਮਹੀਨੇ ਬੀਤਣ ਮਗਰੋਂ ਵੀ ਇਸ ਮਾਮਲੇ ਵਿਚ DIG ਮੋਰੇ ਖਿਲਾਫ ਕੋਈ ਕਾਰਵਾਈ ਨਹੀਂ ਹੋਈ।

ਉਨ੍ਹਾਂ ਕਿਹਾ ਕਿ ਇਸ ਪਰਿਵਾਰ ਨੂੰ ਫਿਰ ਤੋਂ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਕਿਉਂਕਿ ਮੋਰੇ ਕੁੜੀ ਦਾ ਪਿੱਛਾ ਕਰ ਰਹੇ ਹਨ ਅਤੇ ਸਾਰੇ ਪਰਿਵਾਰ ਲਈ ਮੁਸ਼ਕਲਾਂ ਖੜ੍ਹੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੁੜੀ ਦੇ ਪਿਤਾ ਨੇ ਖਰਗੜ ਪੁਲਸ ਥਾਣਾ ਨਵੀਂ ਮੁੰਬਈ ਵਿਚ ਸ਼ਿਕਾਇਤ ਵੀ ਦਰਜ ਕਰਵਾਈ ਹੈ ਪਰ ਹਾਲੇ ਤੱਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਮੰਗ ਕੀਤੀ ਕਿ ਸੂਬਾ ਸਰਕਾਰ ਉਕਤ ਅਫਸਰ ਖਿਲਾਫ ਤੁਰੰਤ ਕਾਰਵਾਈ ਕਰੇ।