ਰਾਜਨਾਥ ਸਿੰਘ ਨੇ ਵੀ ਗਾਏ ਖੇਤੀ ਕਾਨੂੰਨਾਂ ਦੇ ਸੋਹਲੇ, MSP ਖ਼ਤਮ ਨਾ ਕਰਨ ਦਾ ਕੀਤਾ ਵਾਅਦਾ  

ਏਜੰਸੀ

ਖ਼ਬਰਾਂ, ਰਾਸ਼ਟਰੀ

ਜੋ ਵਿਰੋਧੀ ਧਿਰ ਅੱਜ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਿਹਾ ਹੈ, ਉਹੀ ਸਰਕਾਰ 'ਚ ਰਹਿੰਦੇ ਸਮੇਂ ਇਨ੍ਹਾਂ ਕਾਨੂਨਾਂ ਨੂੰ ਲਾਗੂ ਕਰਨਾ ਚਾਹੁੰਦੇ ਸਨ - ਰਾਜਨਾਥ

Rajnath Singh

ਨਵੀਂ ਦਿੱਲੀ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਕਿਸਾਨ ਚੌਪਾਲ ਨੂੰ ਸੰਬੋਧਨ ਕੀਤਾ। ਉਹਨਾਂ ਨੇ ਵੀ ਆਪਣੇ ਸੰਬੋਧਨ ਵਿਚ ਵਿਰੋਧੀ ਧਿਰ ਨੂੰ ਕਰੜੇ ਹੱਥੀਂ ਲਿਆ। ਰਾਜਨਾਥ ਸਿੰਘ ਨੇ ਵੀ ਖੇਤੀ ਕਾਨੂੰਨਾਂ ਦੇ ਤੇ ਮੋਦੀ ਸਰਕਾਰ ਦੇ ਗੁਣ ਗਾਏ।

ਰਾਜਨਾਥ ਸਿੰਘ ਨੇ ਕਿਹਾ ਕਿ ਵਿਰੋਧੀ ਅੱਜ ਨਵੇਂ ਕਾਨੂੰਨਾਂ ਨੂੰ ਲੈ ਕੇ ਭਰਮ ਫੈਲਾ ਰਹੇ ਰਹੇ ਹਨ, ਮੈਂ  ਵਾਅਦਾ ਕਰਦਾ ਹਾਂ ਕਿ ਕਦੇ ਐੱਮ.ਐੱਸ.ਪੀ. ਖ਼ਤਮ ਨਹੀਂ ਹੋਵੇਗੀ। ਜੋ ਵਿਰੋਧੀ ਧਿਰ ਅੱਜ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਿਹਾ ਹੈ, ਉਹੀ ਸਰਕਾਰ 'ਚ ਰਹਿੰਦੇ ਸਮੇਂ ਇਨ੍ਹਾਂ ਕਾਨੂਨਾਂ ਨੂੰ ਲਾਗੂ ਕਰਨਾ ਚਾਹੁੰਦੇ ਸਨ।

ਰਾਜਨਾਥ ਸਿੰਘ ਨੇ ਕਿਹਾ ਕਿ ਮੈਂ ਅਟਲ ਬਿਹਾਰੀ ਜੀ ਦੇ ਨਾਲ ਚੌਧਰੀ ਚਰਨ ਸਿੰਘ ਜੀ ਨੂੰ ਯਾਦ ਕਰਨਾ ਚਾਹਾਂਗਾ, ਉਹ ਕਿਸਾਨਾਂ ਦੇ ਜਾਣੇ-ਪਛਾਣੇ ਨੇਤਾ ਸਨ। ਚੌਧਰੀ ਚਰਨ ਸਿੰਘ ਜੀ ਨੂੰ ਕਾਂਗਰਸ ਅਤੇ ਕਮਿਊਨਿਸਟ ਪਾਰਟੀ ਵੱਲੋਂ ਵਾਰ ਵਾਰ ਧੋਖਾ ਦਿੱਤਾ ਗਿਆ ਸੀ, ਜਦੋਂ ਉਹ ਯੂ ਪੀ ਦੇ ਸੀ ਐਮ ਸਨ, ਇਨ੍ਹਾਂ ਦੋਵਾਂ ਪਾਰਟੀਆਂ ਨੇ ਉਸ ਸਮੇਂ ਵੀ ਉਨ੍ਹਾਂ ਦੀ ਸਰਕਾਰ ਨੂੰ ਢਾਹੁਣ ਦਾ ਕੰਮ ਕੀਤਾ ਸੀ।