PM ਮੋਦੀ ਨੇ ਰਿਲੀਜ਼ ਕੀਤੀ ਅਟਲ ਬਿਹਾਰੀ ਵਾਜਪਾਈ ਬਾਰੇ ਲਿਖੀ ਕਿਤਾਬ

ਏਜੰਸੀ

ਖ਼ਬਰਾਂ, ਰਾਸ਼ਟਰੀ

ਸੰਸਦ ’ਚ ਦਿੱਤੀ ਗਈ ਸ਼ਰਧਾਂਜਲੀ

PM Narinder Modi

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸੰਸਦ ਭਵਨ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਸੰਸਦ ਵਿੱਚ ਅਟਲ ਬਿਹਾਰੀ ਵਾਜਪਾਈ ਵੱਲੋਂ ਦਿੱਤੇ ਭਾਸ਼ਣਾਂ ’ਤੇ ਛਪੀ ਇੱਕ ਕਿਤਾਬ ਜਾਰੀ ਕੀਤੀ।

ਦੱਸ ਦੇਈਏ ਕਿ ਇਹ ਪ੍ਰੋਗਰਾਮ ਹਮੇਸ਼ਾਂ ਹੀ ਦਿੱਲੀ ਦੇ ਅਟਲ ਮੈਮੋਰੀਅਲ ਵਿਖੇ ਆਯੋਜਿਤ ਕੀਤਾ ਜਾਂਦਾ ਹੈ, ਜਿਥੇ ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਕਈ ਮੰਤਰੀ ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਹਨ।