ਕਸ਼ਮੀਰ ’ਚ ਤਾਪਮਾਨ ਘਟਿਆ, ਸ਼ਨਿਚਰਵਾਰ ਤੋਂ ਮੀਂਹ, ਬਰਫ਼ਬਾਰੀ ਹੋਣ ਦੀ ਸੰਭਾਵਨਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਗੁਲਮਰਗ ਵਿਚ ਘੱਟੋ ਘੱਟ ਤਾਪਮਾਨ ਮਨਫ਼ੀ ਤੋਂ 5.6 ਡਿਗਰੀ ਸੈਲਸੀਅਸ ਹੇਠਾਂ ਰਿਹਾ

snowfall

ਸ੍ਰੀਨਗਰ : ਕਸ਼ਮੀਰ ਘਾਟੀ ਵਿਚ ਜ਼ਿਆਦਾਤਰ ਥਾਵਾਂ ’ਤੇ ਸ਼ੁਕਰਵਾਰ ਨੂੰ ਘੱਟੋ ਘੱਟ ਤਾਪਮਾਨ ਵਿਚ ਗਿਰਾਵਟ ਕਾਰਨ ਠੰਢ ਦਾ ਕਹਿਰ  ਵਧ ਗਿਆ ਹੈ। ਮੌਸਮ ਵਿਭਾਗ ਨੇ ਸ਼ਨਿਚਰਵਾਰ ਤੋਂ ਅਗਲੇ ਦਿਨਾਂ ਵਿਚ ਹਲਕੇ ਮੀਂਹ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦਸਿਆ ਕਿ 12 ਦਸੰਬਰ ਨੂੰ ਹੋਈ ਬਰਫ਼ਬਾਰੀ ਤੋਂ ਬਾਅਦ ਸਾਰਾ ਕਸ਼ਮੀਰ ਠੰਢਾ ਹੈ। ਕਈ ਥਾਵਾਂ ’ਤੇ ਰਾਤ ਦਾ ਤਾਪਮਾਨ ਜ਼ੀਰੋ ਤੋਂ ਕਈ ਡਿਗਰੀ ਘੱਟ ਰਹਿੰਦਾ ਹੈ।

ਅਧਿਕਾਰੀਆਂ ਨੇ ਦਸਿਆ ਕਿ ਸ੍ਰੀਨਗਰ ਵਿਚ ਘੱਟੋ ਘੱਟ ਤਾਪਮਾਨ ਜ਼ੀਰੋ ਤੋਂ 4.3 ਡਿਗਰੀ ਸੈਲਸੀਅਸ ਸੀ। ਦੱਖਣੀ ਕਸ਼ਮੀਰ ਦੇ ਪਹਿਲਗਾਮ ਵਿਚ ਘੱਟੋ ਘੱਟ ਤਾਪਮਾਨ ਜ਼ੀਰੋ ਤੋਂ 5.9 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ।

ਅਧਿਕਾਰੀਆਂ ਨੇ ਦਸਿਆ ਕਿ ਗੁਲਮਰਗ ਵਿਚ ਘੱਟੋ ਘੱਟ ਤਾਪਮਾਨ ਮਨਫ਼ੀ ਤੋਂ 5.6 ਡਿਗਰੀ ਸੈਲਸੀਅਸ ਹੇਠਾਂ ਅਤੇ ਕਾਜੀਗੁੰਡ ਵਿਚ ਘੱਟੋ ਘੱਟ ਤਾਪਮਾਨ ਜ਼ੀਰੋ ਤੋਂ 3.8 ਡਿਗਰੀ ਸੈਲਸੀਅਸ ਹੇਠਾਂ ਰਿਹਾ। ਕੁਪਵਾੜਾ ਵਿਚ ਘੱਟੋ ਘੱਟ ਤਾਪਮਾਨ ਜ਼ੀਰੋ ਤੋਂ 4 ਡਿਗਰੀ ਸੈਲਸੀਅਸ ਹੇਠਾਂ ਅਤੇ ਕੋਕਰਨਾਗ ਵਿਚ ਜ਼ੀਰੋ ਤੋਂ 3.3 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ।  ਉਨ੍ਹਾਂ ਕਿਹਾ ਕਿ ਇਸ ਮਹੀਨੇ ਦੇ ਅੰਤ ਤਕ ਕੋਈ ਸੰਭਾਵਤ ਭਾਰੀ ਬਰਫ਼ਬਾਰੀ ਹੋਣ ਦੀ ਸੰਭਾਵਨਾ ਨਹੀਂ ਹੈ।