BJP ਨੂੰ ਝਟਕਾ, ਚਾਰ ਵਾਰ ਵਿਧਾਇਕ ਰਹੇ ਹਰਸ਼ਰਨ ਬੱਲੀ AAP 'ਚ ਸ਼ਾਮਲ

ਏਜੰਸੀ

ਖ਼ਬਰਾਂ, ਰਾਸ਼ਟਰੀ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੌਜੂਦ ਸਨ। ਉਨ੍ਹਾਂ ਟਵੀਟ ਕਰਕੇ ਹਰਸ਼ਰਨ ਸਿੰਘ ਬੱਲੀ ਦਾ ਸਵਾਗਤ ਕੀਤਾ

File Photo

ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਹਰੀਨਗਰ ਸੀਟ ਤੋਂ ਚਾਰ ਵਾਰ ਵਿਧਾਇਕ ਰਹੇ ਹਰਸ਼ਰਨ ਸਿੰਘ ਬੱਲੀ ਆਮ ਆਦਮੀ ਪਾਰਟੀ (ਆਪ) 'ਚ ਸ਼ਾਮਲ ਹੋ ਗਏ ਹਨ।

ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੌਜੂਦ ਸਨ। ਉਨ੍ਹਾਂ ਟਵੀਟ ਕਰਕੇ ਹਰਸ਼ਰਨ ਸਿੰਘ ਬੱਲੀ ਦਾ ਸਵਾਗਤ ਕੀਤਾ। ਕੇਜਰੀਵਾਲ ਨੇ ਕਿਹਾ, "ਦਿੱਲੀ ਵਿਧਾਨ ਸਭਾ 'ਚ ਚਾਰ ਵਾਰ ਵਿਧਾਇਕ ਰਹੇ, ਦਿੱਲੀ ਦੇ ਸੀਨੀਅਰ ਨੇਤਾ ਹਰਸ਼ਰਨ ਸਿੰਘ ਬੱਲੀ ਦਾ ਆਮ ਆਦਮੀ ਪਾਰਟੀ 'ਚ ਨਿੱਘਾ ਸਵਾਗਤ ਹੈ।" 

ਹਰਸ਼ਰਨ ਸਿੰਘ ਬੱਲੀ ਦੁਆਰਾ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਲ ਹੋਣਾ ਹਰੀਨਗਰ ਤੋਂ ਭਾਜਪਾ ਉਮੀਦਵਾਰ ਤੇਜਿੰਦਰਪਾਲ ਬੱਗਾ ਲਈ ਮੁਸ਼ਕਲ ਖੜ੍ਹੀ ਕਰ ਸਕਦਾ ਹੈ। ਇਸ ਸੀਟ ਤੋਂ ‘ਆਪ’ ਨੇ ਰਾਜਕੁਮਾਰੀ ਢਿੱਲੋਂ ਨੂੰ ਨਾਮਜ਼ਦ ਕੀਤਾ ਹੈ ਅਤੇ ਕਾਂਗਰਸ ਨੇ ਸੁਰੇਂਦਰ ਸੇਠੀ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ। 

ਦੱਸ ਦਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ ਲਈ 8 ਫਰਵਰੀ ਨੂੰ ਮਤਦਾਨ  ਹੋਣਾ ਹੈ। ਨਤੀਜਿਆਂ ਦਾ ਐਲਾਨ 11 ਫਰਵਰੀ ਨੂੰ ਹੋਵੇਗਾ।  2015 ਵਿੱਚ ਆਮ ਆਦਮੀ ਪਾਰਟੀ ਨੇ 70 ਵਿੱਚੋਂ 67 ਸੀਟਾਂ ਜਿੱਤਕੇ ਸਰਕਾਰ ਬਣਾਈ ਸੀ।