ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ ਤਣਾਅ ਦੇ ਮੱਦੇਨਜ਼ਰ ਪੰਜਾਬ ਵਿੱਚ ਹਾਈ ਅਲਰਟ ਦੇ ਦਿੱਤੇ ਹੁਕਮ
ਡੀਜੀਪੀ ਨੂੰ ਅਮਨ ਕਾਨੂੰਨ ਦੀ ਵਿਵਸਥਾ ਭੰਗ ਨਾ ਹੋਣ ਦੇਣ ਨੂੰ ਯਕੀਨੀ ਬਣਾਉਣ ਲਈ ਕਿਹਾ
Capt Amarinder Singh
ਚੰਡੀਗੜ੍ਹ, ਕੌਮੀ ਰਾਜਧਾਨੀ ਵਿੱਚ ਅੱਜ ਦੀ ਟਰੈਕਟਰ ਰੈਲੀ ਦੌਰਾਨ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਨੂੰ ਅਸਹਿਣਯੋਗ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀਆਂ ਹੱਕੀ ਮੰਗਾਂ ਲਈ ਲਈ ਲੜ ਰਹੇ ਕਿਸਾਨਾਂ ਨੂੰ ਤੁਰੰਤ ਦਿੱਲੀ ਨੂੰ ਛੱਡਣ ਅਤੇ ਵਾਪਸ ਸਰਹੱਦਾਂ ਉਤੇ ਪਹੁੰਚਣ ਦੀ ਅਪੀਲ ਕੀਤੀ ਜਿੱਥੇ ਉਹ ਪਿਛਲੇ ਦੋ ਮਹੀਨਿਆਂ ਤੋਂ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਹਨ। ਮੁੱਖ ਮੰਤਰੀ ਨੇ ਦਿੱਲੀ ਵਿੱਚ ਹਿੰਸਾ ਤੇ ਤਨਾਅ ਦੇ ਮੱਦੇਨਜ਼ਰ ਪੰਜਾਬ ਵਿੱਚ ਹਾਈ ਅਲਰਟ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਇਹ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਕਿ ਸੂਬੇ ਵਿੱਚ ਕਿਸੇ ਵੀ ਕੀਮਤ ਅਮਨ ਕਾਨੂੰਨ ਵਿਵਸਥਾ ਭੰਗ ਨਾ ਹੋਵੇ।