ਬਾਲੀਵੁੱਡ ਅਭਿਨੇਤਾ ਨੇ ਕਿਸਾਨ ਅੰਦੋਲਨ ਬਾਰੇ ਕਿਹਾ- ਸਾਨੂੰ ਨਾ ਦੱਸੋ ਕਿ ਅਸੀਂ ਕੀ ਚਾਹੁੰਦੇ ਹਾਂ
ਬਾਲੀਵੁੱਡ ਅਭਿਨੇਤਾ ਪ੍ਰਕਾਸ਼ ਰਾਜ ਨੇ ਕਿਸਾਨੀ ਅੰਦੋਲਨ ਨੂੰ ਆਪਣਾ ਸਮਰਥਨ ਦਿੱਤਾ ਹੈ ।
Prakash Raj
ਨਵੀਂ ਦਿੱਲੀ: ਬਾਲੀਵੁੱਡ ਅਭਿਨੇਤਾ ਪ੍ਰਕਾਸ਼ ਰਾਜ ਸ਼ੁਰੂ ਤੋਂ ਹੀ ਕਿਸਾਨ ਅੰਦੋਲਨ ਦਾ ਸਮਰਥਨ ਕਰ ਰਿਹਾ ਹੈ ਅਤੇ ਉਹ ਲਗਾਤਾਰ ਕਿਸਾਨਾਂ ਦੇ ਬਾਰੇ ਟਵੀਟ ਕਰ ਰਿਹਾ ਹੈ । ਗਣਤੰਤਰ ਦਿਵਸ ਦੇ ਮੌਕੇ 'ਤੇ ਕਿਸਾਨ ਟਰੈਕਟਰ ਰੈਲੀ ਕੱਢ ਰਹੇ ਸਨ । ਪਰ ਪੁਲਿਸ ਵੱਲੋਂ ਲਾਠੀਚਾਰਜ ਕਰਨ ਅਤੇ ਅੱਥਰੂ ਗੈਸ ਦੇ ਗੋਲੇ ਚਲਾਉਣ ਤੋਂ ਬਾਅਦ ਕਿਸਾਨ ਅੰਦੋਲਨ ਦਾ ਰਵੱਈਆ ਉਲਟ ਗਿਆ ਹੈ ।