Kisan Tractor Parade: ਸਾਰੀਆਂ ਰੋਕਾਂ ਤੋੜ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਦੇ ਕਾਫਲੇ

ਏਜੰਸੀ

ਖ਼ਬਰਾਂ, ਰਾਸ਼ਟਰੀ

ਗਣਤੰਤਰ ਦਿਵਸ ‘ਤੇ ਦਿੱਲੀ ਦੀ ਇਤਿਹਾਸਕ ਟਰੈਕਟਰ ਪਰੇਡ

Kisan Tractor Parade

ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਜਾਰੀ ਮੋਰਚੇ ਦੌਰਾਨ ਅੱਜ ਕਿਸਾਨ ਗਣਤੰਤਰ ਦਿਵਸ ਮੌਕੇ ਟਰੈਰਟਰ ਪਰੇਡ ਕਰ ਰਹੇ ਹਨ। ਵੱਡੀ ਗਿਣਤੀ ਵਿਚ ਕਿਸਾਨ ਦਿੱਲੀ ਦੇ ਸਿੰਘੂ, ਟੀਕਰੀ ਤੇ ਗਾਜ਼ੀਪੁਰ ਬਾਰਡਰ ‘ਤੇ ਜੁਟੇ ਹੋਏ ਹਨ। ਰਾਜਧਾਨੀ ਦੇ ਬਾਰਡਰਾਂ ‘ਤੇ ਟਰੈਕਟਰ ਹੀ ਟਰੈਕਟਰ ਦਿਖਾਈ ਦੇ ਰਹੇ ਹਨ।

ਕਿਸਾਨਾਂ ਦੀ ਟਰੈਕਟਰ ਪਰੇਡ ਦੇ ਮੱਦੇਨਜ਼ਰ ਭਾਰੀ ਗਿਣਤੀ ਵਿਚ ਪੁਲਿਸ ਫੋਰਸ ਵੀ ਤੈਨਾਤ ਕੀਤੀ ਗਈ ਹੈ। ਅੱਜ ਸਭ ਤੋਂ ਪਹਿਲਾਂ ਸਿੰਘੂ ਬਾਰਡਰ ਤੋਂ ਕਿਸਾਨਾਂ ਦੇ ਜਥੇ ਨੇ ਟਰੈਕਟਰ ਮਾਰਚ ਸ਼ੁਰੂ ਕੀਤਾ। ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨਾਂ ਨੇ ਟਰੈਕਟਰਾਂ ‘ਤੇ ਦਿੱਲੀ ਵੱਲ ਕੂਚ ਕੀਤਾ।

ਪ੍ਰਦਰਸ਼ਨਕਾਰੀ ਕਿਸਾਨਾਂ ਨੇ ਦਿੱਲੀ-ਹਰਿਆਣਾ ਟੀਕਰੀ ਬਾਰਡਰ ‘ਤੇ ਪੁਲਿਸ ਬੈਰੀਕੇਡਿੰਗ ਤੋੜ ਦਿੱਤੀ ਅਤੇ ਦਿੱਲੀ ਵੱਲ ਕੂਚ ਕੀਤਾ। ਇਸ ਤੋਂ ਇਲ਼ਾਵਾ ਸਿੰਘੂ ਬਾਰਡਰ ‘ਤੇ ਵੀ ਪੁਲਿਸ ਵੱਲੋਂ ਲਗਾਏ ਗਏ ਬੈਰੀਕੇਡ ਹਟਾਏ ਗਏ। ਕਿਸਾਨਾਂ ਦੀ ਟਰੈਕਟਰ ਪਰੇਡ ਦੇ ਚਲਦਿਆਂ ਦਿੱਲੀ ਵਿਚ ਮੁਕਰਬਾ ਚੌਂਕ ਤੋਂ ਰਾਸਤਾ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ।