72 ਵੇਂ ਗਣਤੰਤਰ ਦਿਵਸ ਦੀ PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਵਧਾਈ
ਦੇਸ਼ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਸ਼ੁੱਭਕਾਮਨਾਵਾਂ..ਜੈ ਹਿੰਦ!"
PM MODI
ਨਵੀਂ ਦਿੱਲੀ- ਅੱਜ ਪੂਰੇ ਦੇਸ਼ ਭਰ 'ਚ 72ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੇਸ਼ਵਾਸੀਆਂ ਨੂੰ 72ਵੇਂ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਹੈ। ਵਧਾਈ ਦਿੰਦਿਆਂ ਟਵੀਟ ਤੇ ਪੀਐਮ ਮੋਦੀ ਨੇ ਕਿਹਾ," ਦੇਸ਼ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਸ਼ੁੱਭਕਾਮਨਾਵਾਂ..ਜੈ ਹਿੰਦ!"
ਦੱਸਣਯੋਗ ਹੈ ਕਿ ਭਾਰਤ 15 ਅਗਸਤ 1947 ਨੂੰ ਆਜ਼ਾਦ ਹੋਇਆ ਸੀ ਅਤੇ 26 ਜਨਵਰੀ 1950 ਨੂੰ ਇਸ ਦਾ ਸੰਵਿਧਾਨ ਲਾਗੂ ਹੋਇਆ ਸੀ। ਗਣਤੰਤਰ ਦਿਵਸ 'ਤੇ ਦੇਸ਼ ਦੀ ਸੈਨਿਕ ਤਾਕਤ ਅਤੇ ਸਭਿਆਚਾਰਕ ਵਿਰਾਸਤ ਨੂੰ ਦਰਸਾਉਣ ਲਈ ਇਕ ਪਰੇਡ ਦਾ ਆਯੋਜਨ ਕੀਤਾ ਗਿਆ।