ਕਿਸਾਨਾਂ ਦੀ ਟਰੈਕਟਰ ਪਰੇਡ ਨੂੰ ਰੋਕਣ ਲਈ ਸੜਕਾਂ ‘ਤੇ ਬੈਠੇ ਪੁਲਿਸ ਕਰਮਚਾਰੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਦਿੱਲੀ ਦੇ ਨੰਗਲੋਈ ਵਿਖੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਦੀ ਨਵੀਂ ਤਰਕੀਬ

Police officials sit on road to block Road

ਨਵੀਂ ਦਿੱਲੀ: ਕਿਸਾਨਾਂ ਦੀ ਟਰੈਕਟਰ ਪਰੇਡ ਨੂੰ ਰੋਕਣ ਲਈ ਇਕ ਪਾਸੇ ਜਿੱਥੇ ਦਿੱਲੀ ਪੁਲਿਸ ਵੱਲੋਂ ਬੈਰੀਕੇਡਿੰਗ ਕੀਤੀ ਗਈ ਹੈ ਤਾਂ ਦੂਜੇ ਪਾਸੇ ਟਰੈਕਟਰ ਪਰੇਡ ਨੂੰ ਰੋਕਣ ਲਈ ਦਿੱਲੀ ਪੁਲਿਸ ਦੇ ਕਰਮਚਾਰੀਆਂ ਨੇ ਨਵਾਂ ਤਰੀਕਾ ਲੱਭਿਆ ਹੈ।

ਦਰਅਸਲ ਦਿੱਲੀ ਦੇ ਨੰਗਲੋਈ ਵਿਖੇ ਪੁਲਿਸ ਅਧਿਕਾਰੀ ਸੜਕ 'ਤੇ ਬੈਠ ਕੇ ਕਿਸਾਨਾਂ ਨੂੰ ਰੋਕ ਰਹੇ ਹਨ। ਇਹਨਾਂ ਵਿਚ ਮਹਿਲਾ ਪੁਲਿਸ ਕਰਮਚਾਰੀ ਵੀ ਸ਼ਾਮਲ ਹਨ।ਦੱਸ ਦਈਏ ਕਿ ਅੱਜ ਗਣਤੰਤਰ ਦਿਵਸਮ ਮੌਕੇ ਕਿਸਾਨਾਂ ਦੀ ਇਤਿਹਾਸਕ ਟਰੈਕਟਰ ਪਰੇਡ ਜਾਰੀ ਹੈ। ਇਸ ਦੇ ਮੱਦੇਨਜ਼ਰ ਰਾਜਧਾਨੀ ਵਿਚ ਵੱਖ-ਵੱਖ ਥਾਵਾਂ ‘ਤੇ ਭਾਰੀ ਫੋਰਸ ਤੈਨਾਤ ਕੀਤੀ ਗਈ ਹੈ।

ਕਿਸਾਨਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਬੈਰੀਕੇਡਿੰਗ ਤੋਂ ਇਲਾਵਾ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਗਏ ਪਰ ਇਸ ਦੇ ਬਾਵਜੂਦ ਵੀ ਕਿਸਾਨਾਂ ਦੇ ਹੌਂਸਲੇ ਬੁਲੰਦ ਹਨ। ਸਾਰੀਆਂ ਰੋਕਾਂ ਨੂੰ ਤੋੜਦੇ ਹੋਏ ਕਿਸਾਨਾਂ ਦੇ ਕਾਫਲੇ ਲਗਾਤਾਰ ਅੱਗੇ ਵਧ ਰਹੇ ਹਨ।