ਹਿੰਸਾ ਨੂੰ ਲੈ ਕੇ ਸੰਯੁਕਤ ਮੋਰਚੇ ਦਾ ਬਿਆਨ, ‘ਅਜਿਹੀਆਂ ਘਟਨਾਵਾਂ 'ਚ ਸ਼ਾਮਲ ਲੋਕ ਸਾਡੇ ਸਹਿਯੋਗੀ ਨਹੀਂ’

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸੰਯੁਕਤ ਕਿਸਾਨ ਮੋਰਚੇ ਨੇ ਅਣਚਾਹੀਆਂ ਤੇ ਨਾਮਨਜ਼ੂਰ ਹੋਣ ਵਾਲੀਆਂ ਘਟਨਾਵਾਂ ਦੀ ਕੀਤੀ ਨਿਖੇਧੀ

Samyukta Kisan Morcha

ਨਵੀਂ ਦਿੱਲੀ: ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਵਿਚ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦਾ ਬਿਆਨ ਸਾਹਮਣੇ ਆਇਆ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਕਿ ਅਜਿਹੀਆਂ ਘਟਨਾਵਾਂ ਵਿਚ ਸ਼ਾਮਲ ਲੋਕ ਸੰਯੁਕਤ ਕਿਸਾਨ ਮੋਰਚੇ ਦੇ ਸਹਿਯੋਗੀ ਨਹੀਂ ਹਨ।

ਸੰਯੁਕਤ ਮੋਰਚੇ ਨੇ ਕਿਸਾਨ ਗਣਤੰਤਰ ਦਿਵਸ ਪਰੇਡ ਵਿਚ ਬੇਮਿਸਾਲ ਭਾਗੀਦਾਰੀ ਲਈ ਕਿਸਾਨਾਂ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਅਸੀਂ ਅੱਜ ਵਾਪਰੀਆਂ ਅਣਚਾਹੀਆਂ ਅਤੇ ਮਨਜ਼ੂਰ ਨਾ ਹੋਣ ਵਾਲੀਆਂ ਘਟਨਾਵਾਂ ਦੀ ਵੀ ਨਿੰਦਾ ਕਰਦੇ ਹਾਂ।

ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਸਾਡੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ, ਕੁਝ ਸੰਗਠਨਾਂ ਅਤੇ ਵਿਅਕਤੀਆਂ ਨੇ ਰੂਟ ਦੀ ਉਲੰਘਣਾ ਕਰਨ ਦਾ ਮਾੜਾ ਕੰਮ ਕੀਤਾ। ਸ਼ਾਂਤਮਈ ਅੰਦੋਲਨ ਵਿਚ ਸਮਾਜ ਵਿਰੋਧੀ ਅਨਸਰਾਂ ਨੇ ਘੁਸਪੈਠ ਕੀਤੀ। ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਅਸੀਂ ਹਮੇਸ਼ਾਂ ਮੰਨਿਆ ਹੈ ਕਿ ਸ਼ਾਂਤੀ ਸਾਡੀ ਸਭ ਤੋਂ ਵੱਡੀ ਤਾਕਤ ਹੈ ਅਤੇ ਇਸ ਦੀ ਉਲੰਘਣਾ ਅੰਦੋਲਨ ਨੂੰ ਨੁਕਸਾਨ ਪਹੁੰਚਾਏਗੀ।