Tractor Rally: ਪੁਲਿਸ ਅਤੇ ਕਿਸਾਨਾਂ ਵਿਚਕਾਰ ਹੋਈ ਝੜਪ, ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਸਾਨਾਂ ਨੇ ਪੁਲਿਸ ਦੁਆਰਾ ਲਗਾਏ ਗਏ ਬੈਰੀਕੇਡਾਂ ਨੂੰ ਤੋੜਿਆ ਤੇ ਇਸ ਤੋਂ ਬਾਅਦ ਪੁਲਿਸ ਨੇ ਕਿਸਾਨਾਂ ‘ਤੇ ਲਾਠੀਚਾਰਜ ਕੀਤਾ ਹੈ।

farmer

ਨਵੀਂ ਦਿੱਲੀ- ਅੱਜ ਪੂਰੇ ਦੇਸ਼ ਭਰ 'ਚ  72ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਗਣਤੰਤਰ ਦਿਵਸ ਦੇ ਮੱਦੇਨਜ਼ਰ ਦਿੱਲੀ 'ਚ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਦੇਸ਼ ਦੀ ਰਾਜਧਾਨੀ ਦਿੱਲੀ 'ਚ ਟ੍ਰੈਕਟਰ ਮਾਰਚ ਵੀ ਕੱਢ ਰਹੇ ਹਨ। ਇਸ ਮੌਕੇ ਕਿਸਾਨਾਂ ਦਾ ਵੱਡਾ ਕਾਫਲਾ ਟਰੈਕਟਰ ਮਾਰਚ ਲਈ ਦਿੱਲੀ ਵੱਲ ਨੂੰ ਤੁਰ ਪਿਆ ਹੈ। ਇਸ ਦੌਰਾਨ ਵੱਡੀ ਗਿਣਤੀ ਵਿਚ ਕਿਸਾਨ ਦਿੱਲੀ ਦੇ ਸਿੰਘੂ, ਟੀਕਰੀ ਤੇ ਗਾਜ਼ੀਪੁਰ ਬਾਰਡਰ ‘ਤੇ ਜੁਟੇ ਹੋਏ ਹਨ। ਰਾਜਧਾਨੀ ਦੇ ਬਾਰਡਰਾਂ ‘ਤੇ ਟਰੈਕਟਰ ਹੀ ਟਰੈਕਟਰ ਦਿਖਾਈ ਦੇ ਰਹੇ ਹਨ।

 

 

ਕਿਸਾਨਾਂ ਦੀ ਟਰੈਕਟਰ ਪਰੇਡ ਦੇ ਮੱਦੇਨਜ਼ਰ ਭਾਰੀ ਗਿਣਤੀ ਵਿਚ ਪੁਲਿਸ ਫੋਰਸ ਵੀ ਤੈਨਾਤ ਕੀਤੀ ਗਈ ਹੈ। ਅੱਜ ਸਭ ਤੋਂ ਪਹਿਲਾਂ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਦਿੱਲੀ-ਹਰਿਆਣਾ ਟੀਕਰੀ ਬਾਰਡਰ ‘ਤੇ ਪੁਲਿਸ ਬੈਰੀਕੇਡਿੰਗ ਤੋੜ ਦਿੱਤੀ ਅਤੇ ਦਿੱਲੀ ਵੱਲ ਕੂਚ ਕੀਤਾ। ਇਸ ਤੋਂ ਇਲ਼ਾਵਾ ਸਿੰਘੂ ਬਾਰਡਰ ‘ਤੇ ਵੀ ਪੁਲਿਸ ਵੱਲੋਂ ਲਗਾਏ ਗਏ ਬੈਰੀਕੇਡ ਹਟਾਏ ਗਏ। ਅਕਸ਼ਰਧਾਮ ਤੋਂ ਪਹਿਲਾਂ ਐਨਐਚ 24 'ਤੇ, ਕਿਸਾਨਾਂ ਨੇ ਪੁਲਿਸ ਦੁਆਰਾ ਲਗਾਏ ਗਏ ਬੈਰੀਕੇਡਾਂ ਨੂੰ ਕੁਝ ਕਿਸਾਨ ਸਮੂਹਾਂ ਨੇ ਟਰੈਕਟਰਾਂ ਨਾਲ ਤੋੜ ਦਿੱਤਾ ਤੇ ਇਸ ਤੋਂ ਬਾਅਦ ਹੀ ਦਿੱਲੀ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ, ਤਾਂ ਪੁਲਿਸ ਨੇ ਅੱਥਰੂ ਗੈਸ  ਛੱਡੇ ਅਤੇ ਕਿਸਾਨਾਂ 'ਤੇ ਲਾਠੀਚਾਰਜ ਕੀਤਾ।

ਕਿਸਾਨਾਂ ਦੀ ਟਰੈਕਟਰ ਪਰੇਡ ਦੇ ਚਲਦਿਆਂ ਦਿੱਲੀ ਵਿਚ ਮੁਕਰਬਾ ਚੌਂਕ ਤੋਂ ਰਾਸਤਾ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਸੰਜੇ ਗਾਂਧੀ ਟਰਾਂਸਪੋਰਟ ਨਗਰ ਵਿੱਚ ਪੁਲਿਸ ਨੇ ਕਿਸਾਨਾਂ ਨੂੰ ਪਿੱਛੇ ਹਟਾਉਣ ਲਈ ਅੱਥਰੂ ਗੈਸ ਦੀ ਵਰਤੋਂ ਕੀਤੀ ਗਈ। ਦੱਸ ਦੇਈਏ ਕਿ ਇਹ ਰੈਲੀ ਸਿੰਘੂ ਸਰਹੱਦ ਤੋਂ ਕਿਸਾਨਾਂ  ਦੀ ਟਰੈਕਟਰ ਰੈਲੀ ਇਥੇ ਪਹੁੰਚੀ ਹੈ।