Republic Day: 7 ਨੂੰ ਪਦਮ ਵਿਭੂਸ਼ਣ, 19 ਨੂੰ ਪਦਮ ਭੂਸ਼ਣ ਅਤੇ 113 ਮਸ਼ਹੂਰ ਹਸਤੀਆਂ ਨੂੰ ਪਦਮ ਸ਼੍ਰੀ, ਵੇਖੋ ਪੁਰਸਕਾਰ ਜੇਤੂਆਂ ਦੀ ਪੂਰੀ ਸੂਚੀ
ਕੇਂਦਰ ਸਰਕਾਰ ਵੱਲੋਂ ਹਰ ਸਾਲ ਆਪਣੇ ਖੇਤਰ ਵਿੱਚ ਸ਼ਾਨਦਾਰ ਕੰਮ ਕਰਨ ਵਾਲੇ ਲੋਕਾਂ ਨੂੰ ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਂਦਾ ਹੈ
Republic Day 2025: ਹਰ ਸਾਲ ਗਣਤੰਤਰ ਦਿਵਸ ਦੇ ਮੌਕੇ 'ਤੇ ਸਰਕਾਰ ਪ੍ਰਸਿੱਧ ਸ਼ਖ਼ਸੀਅਤਾਂ ਨੂੰ ਉਨ੍ਹਾਂ ਦੇ ਚੰਗੇ ਕੰਮ ਲਈ ਸਨਮਾਨਿਤ ਕਰਦੀ ਹੈ। ਕੇਂਦਰ ਸਰਕਾਰ ਵੱਲੋਂ ਹਰ ਸਾਲ ਆਪਣੇ ਖੇਤਰ ਵਿੱਚ ਸ਼ਾਨਦਾਰ ਕੰਮ ਕਰਨ ਵਾਲੇ ਲੋਕਾਂ ਨੂੰ ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਂਦਾ ਹੈ। ਇਸ ਵਾਰ ਵੀ ਸਰਕਾਰ ਨੇ ਉਨ੍ਹਾਂ ਨਾਵਾਂ ਦੀ ਸੂਚੀ ਜਾਰੀ ਕੀਤੀ ਹੈ ਜਿਨ੍ਹਾਂ ਨੂੰ ਸਨਮਾਨਿਤ ਕੀਤਾ ਜਾਣਾ ਹੈ। ਇਸ 76ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ, 7 ਲੋਕਾਂ ਨੂੰ ਪਦਮ ਵਿਭੂਸ਼ਣ, 19 ਨੂੰ ਪਦਮ ਭੂਸ਼ਣ ਅਤੇ 113 ਸ਼ਖਸੀਅਤਾਂ ਨੂੰ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਪੂਰੀ ਸੂਚੀ ਇੱਥੇ ਦੇਖੋ।
ਮਰਹੂਮ ਸੰਗੀਤਕਾਰ ਸ਼ਾਰਦਾ ਸਿਨਹਾ, ਪੰਕਜ ਉਧਾਸ, ਤਾਮਿਲ ਸੁਪਰਸਟਾਰ ਅਜੀਤ ਕੁਮਾਰ, ਦਿੱਗਜ ਫਿਲਮ ਨਿਰਮਾਤਾ ਸ਼ੇਖਰ ਕਪੂਰ ਅਤੇ ਗਾਇਕ ਅਰਿਜੀਤ ਸਿੰਘ ਉਨ੍ਹਾਂ 139 ਉੱਘੀਆਂ ਸ਼ਖ਼ਸੀਅਤਾਂ ਵਿੱਚ ਸ਼ਾਮਲ ਹਨ ਜਿਨ੍ਹਾਂ ਨੂੰ ਇਸ ਸਾਲ 2025 ਵਿੱਚ ਪਦਮ ਪੁਰਸਕਾਰ ਦਿੱਤਾ ਜਾਵੇਗਾ।