ਦਿੱਲੀ ਹਿੰਸਾ ‘ਤੇ ਮੋਦੀ ਨੇ ਤੋੜੀ ਚੁੱਪੀ, ਪੜ੍ਹੋ ਪੂਰੀ ਖ਼ਬਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਰਾਸ਼ਟਰੀ ਰਾਜਧਾਨੀ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਹਿੰਸਾ ਭੜਕਣ ਤੋਂ ਚਾਰ ਦਿਨ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਪਣੀ ਚੁੱਪੀ ਤੋੜੀ ਹੈ।

Photo

ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਹਿੰਸਾ ਭੜਕਣ ਤੋਂ ਚਾਰ ਦਿਨ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਪਣੀ ਚੁੱਪੀ ਤੋੜੀ ਹੈ। ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਕਿਹਾ ਹੈ ਕਿ ਸ਼ਾਂਤੀ ਬਹਾਲੀ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਅਤੇ ਏਜੰਸੀਆਂ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਹਨਾਂ ਕਿਹਾ ਕਿ ਮੈਂ ਦਿੱਲੀ ਦੀਆਂ ਅਪਣੀਆਂ ਭੈਣਾਂ ਅਤੇ ਭਰਾਵਾਂ ਨੂੰ ਸ਼ਾਂਤੀ ਅਤੇ ਭਾਈਚਾਰਾ ਬਣਾ ਕੇ ਰੱਖਣ ਦੀ ਅਪੀਲ ਕਰਦਾ ਹਾਂ। ਇਹ ਜਰੂਰੀ ਹੈ ਕਿ ਮਾਹੌਲ ਸ਼ਾਂਤ ਹੋਵੇ ਅਤੇ ਆਮ ਹਾਲਾਤ ਜਲਦ ਤੋਂ ਜਲਦ ਬਹਾਲ ਹੋਣ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਪਣੇ ਟਵੀਟ ਵਿਚ ਲਿਖਿਆ, ‘ਦਿੱਲੀ ਦੇ ਵੱਖ ਵੱਖ ਹਿੱਸਿਆਂ ਵਿਚ ਸਥਿਤੀ 'ਤੇ ਵਿਆਪਕ ਸਮੀਖਿਆ ਕੀਤੀ ਗਈ। ਪੁਲਿਸ ਅਤੇ ਏਜੰਸੀਆਂ ਸ਼ਾਂਤੀ ਅਤੇ ਆਮ ਹਾਲਾਤ ਬਹਾਲ ਕਰਨ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਹਨ। ਅਮਨ ਅਤੇ ਸਦਭਾਵਨਾ ਦੀਆਂ ਕੋਸ਼ਿਸ਼ਾਂ ਜਾਰੀ ਹਨ’।

‘ਮੈਂ ਦਿੱਲੀ ਦੀਆਂ ਅਪਣੀਆਂ ਭੈਣਾਂ ਅਤੇ ਭਰਾਵਾਂ ਨੂੰ ਹਰ ਸਮੇਂ ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ ਕਰਦਾ ਹਾਂ। ਇਹ ਜਰੂਰੀ ਹੈ ਕਿ ਮਾਹੌਲ ਸ਼ਾਂਤ ਹੋਵੇ ਅਤੇ ਆਮ ਹਾਲਾਤ ਜਲਦ ਤੋਂ ਜਲਦ ਬਹਾਲ ਹੋਣ’। ਇਸ ਤੋਂ ਪਹਿਲਾਂ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕੇਂਦਰ ਸਰਕਾਰ ਅਤੇ ਕੇਜਰੀਵਾਲ ਸਰਕਾਰ ਨੂੰ ਲੈ ਕੇ ਦਿੱਲੀ ਪੁਲਿਸ ‘ਤੇ ਹਮਲਾ ਬੋਲਿਆ ਹੈ।

ਉਹਨਾਂ ਨੇ ਕਿਹਾ ਕਿ ਭਾਜਪਾ ਆਗੂ ਨਫ਼ਰਤ ਦੀ ਬੋਲੀ ਬੋਲ ਰਹੇ ਹਨ ਅਤੇ ਸਰਕਾਰ ਨੇ ਕੁਝ ਨਹੀਂ ਕੀਤਾ। ਉਹਨਾਂ ਨੇ ਪੁੱਛਿਆ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਐਤਵਾਰ ਤੋਂ ਕਿੱਥੇ ਸਨ। ਸੋਨੀਆ ਗਾਂਧੀ ਨੇ ਅਮਿਤ ਸ਼ਾਹ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਦਿੱਲੀ ਹਿੰਸਾ ਵਿਚ ਹੁਣ ਤੱਕ 20 ਲੋਕਾਂ ਦੀ ਮੌਤ ਹੋ ਗਈ ਹੈ। ਸਰਕਾਰ ਅਤੇ ਪੁਲਿਸ ਦੀ ਕਾਰਵਾਈ ਤੋਂ ਬਾਅਦ ਹਿੰਸਾ ਫਿਰ ਭੜਕੀ। ਹਾਲੇ ਵੀ ਰਾਜਧਾਨੀ ਦੇ ਚਾਰ ਇਲਾਕਿਆਂ ਵਿਚ ਕਰਫਿਊ ਜਾਰੀ ਹੈ।