ਮਜ਼ਦੂਰ ਆਗੂ ਨੌਦੀਪ ਕੌਰ ਨੂੰ ਵੱਡੀ ਰਾਹਤ, ਇਕ ਹੋਰ ਮਾਮਲੇ 'ਚ ਮਿਲੀ ਜ਼ਮਾਨਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਇਹ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਦਿੱਤੀ ਗਈ ਹੈ।

nodeep kaur

ਨਵੀਂ ਦਿੱਲੀ-  ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਈ ਮਹੀਨਿਆਂ ਤੋਂ ਚੱਲ ਰਿਹਾਕਿਸਾਨ ਅੰਦੋਲਨ ਤੇਜ਼ ਹੁੰਦਾ ਜਾ ਰਿਹਾ ਹੈ। ਇਸ  ਦੌਰਾਨ ਮਜ਼ਦੂਰ ਅਧਿਕਾਰ ਕਾਰਕੁੰਨ 23 ਸਾਲਾ ਲੜਕੀ ਨੌਦੀਪ ਕੌਰ ਕਿਸਾਨਾਂ-ਮਜ਼ਦੂਰਾਂ ਦੇ ਹੱਕਾਂ ਲਈ ਅੱਗੇ ਆਈ ਸੀ। ਨੌਦੀਪ ਕੌਰ ਪਿਛਲੇ ਡੇਢ ਮਹੀਨੇ ਤੋਂ ਪੁਲਿਸ ਹਿਰਾਸਤ 'ਚ ਸੀ। ਇਸ ਵਿਚਕਾਰ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਨੌਦੀਪ ਕੌਰ ਦੇ ਵਿਰੁੱਧ ਦਰਜ ਤੀਜੀ ਐਫ. ਆਈ. ਆਰ ਤਹਿਤ ਜ਼ਮਾਨਤ ਮਿਲ ਗਈ ਹੈ। 

ਹੁਣ ਤੱਕ 3 ਮਾਮਲਿਆਂ 'ਚੋਂ ਨੌਦੀਪ ਕੌਰ ਨੂੰ ਜ਼ਮਾਨਤ ਮਿਲ ਚੁੱਕੀ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਕਿਹਾ ਜਾ ਰਿਹਾ ਹੈ ਕਿ ਜਲਦ ਕਰਨਾਲ ਜੇਲ੍ਹ ਤੋਂ ਨੌਦੀਪ ਕੌਰ ਬਾਹਰ ਆਵੇਗੀ। ਨੌਦੀਪ ਕੌਰ 'ਤੇ ਹਰਿਆਣਾ ਵਿੱਚ 3 ਮਾਮਲੇ ਦਰਜ ਸਨ। ਨੌਦੀਪ ਕੌਰ ਪਿਛਲੇ ਡੇਢ ਮਹੀਨੇ ਤੋਂ ਪੁਲਿਸ ਹਿਰਾਸਤ 'ਚ ਸੀ। ਪੁਲਿਸ ਵੱਲੋਂ 12 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਨੌਦੀਪ ਕੌਰ ਮਜ਼ਦੂਰ ਅਧਿਕਾਰ ਸੰਗਠਨ ਨਾਲ ਨੌਦੀਪ ਕੌਰ ਸਬੰਧਤ ਹੈ। 

ਇਹ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਦਿੱਤੀ ਗਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਉਨ੍ਹਾਂ ਦੀ ਇਹ ਕੋਸ਼ਿਸ਼ ਹੈ ਕਿ ਨੌਦੀਪ ਕੌਰ ਨੂੰ ਅੱਜ ਹੀ ਕਰਨਾਲ ਜੇਲ੍ਹ 'ਚੋਂ ਰਿਹਾਅ ਕਰਾ ਲਿਆ ਜਾਵੇ। ਇਸ ਤੋਂ ਪਹਿਲਾਂ ਵੀ ਨੌਦੀਪ ਕੌਰ ਦੀ ਜ਼ਮਾਨਤ ਬਾਰੇ ਦਿੱਲੀ ਸਿੱਖ ਗੁਰਦਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਨੇ ਆਪਣੇ ਫੇਸਬੁੱਕ ਪੇਜ਼ ਤੋਂ ਲਾਈਵ ਹੋ ਕੇ ਜਾਣਕਾਰੀ ਦਿੱਤੀ ਸੀ। 

ਜ਼ਿਕਰਯੋਗ ਹੈ ਕਿ ਨੌਦੀਪ ਕੌਰ ਮੁਕਤਸਰ ਜ਼ਿਲ੍ਹੇ ਦੀ ਧੀ ਹੈ ਜੋ ਦਲਿਤ ਪਰਿਵਾਰ ਨਾਲ ਸੰਬੰਧ ਰੱਖਦੀ ਹੈ। ਨੌਦੀਪ ਕੌਰ ਨਾਂ ਦੀ ਲੜਕੀ ਹਰਿਆਣਾ ਵਿੱਚ ਇੱਕ LED ਬਲਬ ਫੈਕਟੀ ਵਿੱਚ ਕੰਮ ਕਰਦੀ ਸੀ। ਉਹ ਆਪਣੀ ਨੌਕਰੀ ਛੱਡ ਕਿਸਾਨ ਅੰਦੋਲਨ ਦਾ ਹਿੱਸਾ ਬਣ ਗਈ। ਪਰਿਵਾਰ ਨੇ ਦੱਸਿਆ ਕਿ ਲੜਕੀ ਨੇ ਫੈਕਟਰੀ ਮਾਲਕਾਂ ਤੋਂ ਆਪਣੀ ਬਕਾਇਆ ਰਕਮ ਦੀ ਮੰਗ ਕੀਤੀ ਤਾਂ ਫੈਕਟਰੀ ਮਾਲਕਾਂ ਨੇ ਹਰਿਆਣਾ ਪੁਲਿਸ ਨੂੰ ਕਹਿ ਕਿ ਲੜਕੀ ਨੂੰ ਹਿਰਾਸਤ 'ਚ ਭੇਜ ਦਿੱਤਾ।