ਦਿੱਲੀ ਹਿੰਸਾ: ਦੀਪ ਸਿੱਧੂ ਦੀ ਪਟੀਸ਼ਨ ’ਤੇ ਅਦਾਲਤ ਨੇ ਸ਼ਾਮੀਂ 4 ਵਜੇ ਤੱਕ ਸੁਰੱਖਿਅਤ ਰੱਖਿਆ ਫੈਸਲਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਦੀਪ ਸਿੱਧੂ ਨੇ ਪਟੀਸ਼ਨ ਦਾਇਰ ਕਰਕੇ ਨਿਰਪੱਖ ਜਾਂਚ ਦੀ ਕੀਤੀ ਮੰਗ

Deep Sidhu

ਨਵੀਂ ਦਿੱਲੀ: 26 ਜਨਵਰੀ ਨੂੰ ਲਾਲ ਕਿਲ੍ਹੇ ’ਤੇ ਵਾਪਰੀ ਹਿੰਸਾ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਪੰਜਾਬੀ ਅਦਾਕਾਰ ਦੀਪ ਸਿੱਧੂ ਨੇ ਅਦਾਲਤ ਵਿਚ ਇਕ ਪਟੀਸ਼ਨ ਦਾਇਰ ਕਰਕੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਦੀਪ ਸਿੱਧੂ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਸ਼ਾਮੀਂ 4 ਵਜੇ ਤੱਕ ਅਪਣਾ ਫ਼ੈਸਲਾ ਸੁਰੱਖਿਅਤ ਰੱਖਿਆ ਹੈ।

ਨਿਰਪੱਖ ਜਾਂਚ ਲਈ ਦੀਪ ਸਿੱਧੂ ਵਲੋਂ ਦਾਇਰ ਕੀਤੀ ਗਈ ਪਟੀਸ਼ਨ ’ਤੇ ਸੁਣਵਾਈ ਦੌਰਾਨ ਅਦਾਕਾਰ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ 26 ਜਨਵਰੀ ਨੂੰ ਦੀਪ ਸਿੱਧੂ ਦੁਪਹਿਰ 12 ਵਜੇ ਤੱਕ ਮੂਰਥਲ ਵਿਚ ਸੀ। ਵਕੀਲ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਦੀਪ ਸਿੱਧੂ 26 ਜਨਵਰੀ ਵਾਲੇ ਦਿਨ ਲਾਲ ਕਿਲ੍ਹੇ ਵਿਚ ਲੋਕਾਂ ਨੂੰ ਸ਼ਾਂਤ ਕਰਨ ਵਿਚ ਪੁਲਿਸ ਦੀ ਮਦਦ ਕਰ ਰਿਹਾ ਸੀ।

ਉਹਨਾਂ ਨੇ ਇਹ ਵੀ ਅਪੀਲ ਕੀਤੀ ਹੈ ਕਿ 26 ਜਨਵਰੀ ਵਾਲੇ ਦਿਨ ਲਾਲ ਕਿਲ੍ਹੇ ’ਤੇ ਲੱਗੇ ਸੀਸੀਟੀਵੀ ਦੀ ਫੁਟੇਜ ਵੀ ਸੁਰੱਖਿਅਤ ਰੱਖੀ ਜਾਵੇ।  ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਪਟੀਸ਼ਨ ’ਤੇ ਫੈਸਲਾ ਅੱਜ ਸ਼ਾਮੀਂ 4 ਵਜੇ ਤੱਕ ਸੁਰੱਖਿਅਤ ਰੱਖ ਲਿਆ ਹੈ।