ਚੋਣ ਕਮਿਸ਼ਨ ਦੀ ਪ੍ਰੈੱਸ ਕਾਨਫਰੰਸ ਅੱਜ, ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦਾ ਹੋ ਸਕਦਾ ਹੈ ਐਲਾਨ

ਏਜੰਸੀ

ਖ਼ਬਰਾਂ, ਰਾਸ਼ਟਰੀ

ਅੱਜ ਸ਼ਾਮ 4.30 ਵਜੇ ਹੋਵੇਗੀ ਚੋਣ ਕਮਿਸ਼ਨ ਦੀ ਪ੍ਰੈੱਸ ਕਾਨਫਰੰਸ

Election Commission to hold a press conference at 4:30 pm today

ਨਵੀਂ ਦਿੱਲੀ: ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਸ਼ਾਮੀਂ 4.30 ਵਜੇ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਇਸ ਦੌਰਾਨ ਪੰਜ ਸੂਬਿਆਂ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲ਼ਾਨ ਹੋ ਸਕਦਾ ਹੈ। ਕਮਿਸ਼ਨ ਵੱਲੋਂ ਅੱਜ ਸ਼ਾਮ ਨੂੰ ਤਾਮਿਲਨਾਡੂ, ਕੇਰਲ, ਪੱਛਮੀ ਬੰਗਾਲ, ਅਸਮ ਅਤੇ ਪੁਡੂਚੇਰੀ ਲਈ ਚੋਣ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ ਹੈ।