ਨੌਜਵਾਨ ਕਿਸਾਨ ਦਿਵਸ ਮੌਕੇ ਕਿਸਾਨ ਜਥੇਬੰਦੀਆਂ ਕਰ ਰਹੀਆਂ ਵੈਬੀਨਾਰ, ਕਾਨੂੰਨਾਂ 'ਤੇ ਹੋਵੇਗੀ ਚਰਚਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਇਹ ਅੱਜ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤਕ ਹੋਵੇਗਾ।

Youth Farmers 'Day'

ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਜਾਰੀ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ ਕਿਸਾਨ ਦਾ ਸੰਘਰਸ਼ ਲਗਾਤਾਰ ਤੇਜੀ ਨਾਲ ਵੱਧ ਰਿਹਾ ਹੈ। ਇਸ ਦੇ ਚਲਦਿਆਂ ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋਂ ‘ਨੌਜਵਾਨ ਕਿਸਾਨ ਦਿਵਸ’ ਮਨਾਇਆ ਜਾਵੇਗਾ। ਇਸ ਮੌਕੇ ਅੱਜ ਐਸਕੇਐਮ ਦੇ ਸਾਰੇ ਮੰਚਾਂ ਦਾ ਸੰਚਾਲਨ ਨੌਜਵਾਨ ਕਰਨਗੇ। ਦਰਅਸਲ ਅੱਜ ਯਾਨੀ 26 ਫਰਵਰੀ ਨੂੰ ਦਿੱਲੀ ਮੋਰਚੇ ਦੇ ਤਿੰਨ ਮਹੀਨੇ ਪੂਰੇ ਹੋਣ 'ਤੇ ਸੰਘਰਸ਼ ਵਿਚ ਨੌਜਵਾਨਾਂ ਦੇ ਯੋਗਦਾਨ ਨੂੰ ‘ਨੌਜਵਾਨ ਕਿਸਾਨ ਦਿਵਸ’ ਵਜੋਂ ਸਤਿਕਾਰ ਨਾਲ ਮਨਾਇਆ ਜਾਵੇਗਾ

ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨ ਜਥੇਬੰਦੀਆਂ 26 ਫਰਵਰੀ ਨੂੰ ਗਲੋਬਲ ਲਾਈਵ ਵੈਬੀਨਾਰ ਚਲ ਰਿਹਾ ਹੈ। ਇਹ ਅੱਜ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤਕ ਹੋਵੇਗਾ। ਇਸ 'ਚ ਦੁਨੀਆਂ ਭਰ ਦੇ ਕਿਸਾਨ ਲੀਡਰ ਸ਼ਾਮਲ ਹੋਣਗੇ। ਵੈਬੀਨਾਰ 'ਚ ਖੇਤੀ ਕਾਨੂੰਨਾਂ 'ਤੇ ਚਰਚਾ ਹੋਵੇਗੀ। ਕਿਸਾਨ ਵੈਬੀਨਾਰ ਦੀ ਜਾਣਕਾਰੀ ਕਿਸਾਨ ਏਕਤਾ ਮੋਰਚਾ ਦੇ ਟਵਿਟਰ ਹੈਂਡਲ 'ਤੇ ਸ਼ੇਅਰ ਕੀਤੀ ਗਈ ਹੈ। ਇਸ ਵੈਬੀਨਾਰ ਲਈ ਨਿਊਯਾਰਕ, ਮੈਲਬਰਨ, ਕੈਲੇਫੋਰਨੀਆ ਤੇ ਬ੍ਰਿਟੇਨ ਦਾ ਵੀ ਸਮਾਂ ਸ਼ੇਅਰ ਕੀਤਾ ਗਿਆ ਹੈ। ਇਸ 'ਚ ਆਮ ਲੋਕ ਵੀ ਸਵਾਲ ਜਵਾਬ ਪੁੱਛ ਸਕਦੇ ਹਨ।

ਦੱਸ ਦਈਏ ਕਿ 21 ਫਰਵਰੀ ਨੂੰ ਹੋਈ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿਚ ਕਿਸਾਨ ਆਗੂਆਂ ਨੇ ਦੱਸਿਆ ਸੀ ਕਿ 23 ਫਰਵਰੀ ਨੂੰ 'ਪੱਗੜੀ ਸੰਭਾਲ ਦਿਵਸ' ਮਨਾਇਆ ਜਾਵੇਗਾ, ਇਹ ਦਿਹਾੜਾ ਚਾਚਾ ਅਜੀਤ ਸਿੰਘ ਅਤੇ ਸਵਾਮੀ ਸਹਜਾਨੰਦ ਦੀ ਯਾਦ ਵਿਚ ਮਨਾਇਆ ਜਾਵੇਗਾ। ਇਸ ਤੋਂ ਇਲਾਵਾ 26 ਫਰਵਰੀ ਨੂੰ ਦਿੱਲੀ ਮੋਰਚੇ ਦੇ ਤਿੰਨ ਮਹੀਨੇ ਪੂਰੇ ਹੋਣ 'ਤੇ ਨੌਜਵਾਨਾਂ ਦੇ ਯੋਗਦਾਨ ਨੂੰ ‘ਨੌਜਵਾਨ ਕਿਸਾਨ ਦਿਵਸ’ ਵਜੋਂ ਸਤਿਕਾਰ ਨਾਲ ਮਨਾਇਆ ਜਾਵੇਗਾ।

ਗੁਰੂ ਰਵਿਦਾਸ ਜਯੰਤੀ ਅਤੇ ਸ਼ਹੀਦ ਚੰਦਰਸ਼ੇਖਰ ਆਜ਼ਾਦ ਦੇ ਸ਼ਹੀਦੀ ਦਿਵਸ 'ਤੇ 27 ਫ਼ਰਵਰੀ ਨੂੰ ‘ਮਜ਼ਦੂਰ ਕਿਸਾਨ ਏਕਤਾ ਦਿਵਸ’ਮਨਾਇਆ ਜਾਵੇਗਾ। ਇਸ ਤੋਂ ਬਾਅਦ 28 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਦੁਬਾਰਾ ਹੋਵੇਗੀ ਅਤੇ ਇਸ ਦੌਰਾਨ ਸੰਘਰਸ਼ ਦਾ ਨਵਾਂ ਪ੍ਰੋਗਰਾਮ ਉਲੀਕਿਆ ਜਾਵੇਗਾ।