ਚੋਣ ਕਮਿਸ਼ਨ ਨੇ ਉਹੀ ਕੀਤਾ ਜੋ ਭਾਜਪਾ ਨੇ ਕਿਹਾ ਸੀ - ਮਮਤਾ ਬੈਨਰਜੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

- ਮਮਤਾ ਨੇ ਕਿਹਾ ਕਿ ਗ੍ਰਹਿ ਮੰਤਰੀ ਨੂੰ ਆਪਣੀ ਸ਼ਕਤੀ ਦੀ ਦੁਰਵਰਤੋਂ ਨਹੀਂ ਕਰਨੀ ਚਾਹੀਦੀ ।

Mamata Banerjee

ਦੱਖਣੀ ਪਰਗਾਨਾ:ਪੰਜ ਰਾਜਾਂ ਵਿਚ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਨਾਲ ਜ਼ੁਬਾਨੀ ਜੰਗ ਤੇਜ਼ ਹੋ ਗਈ ਹੈ। ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪੱਛਮੀ ਬੰਗਾਲ ਦੇ ਅੱਠ ਪੜਾਵਾਂ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ‘ਤੇ ਸਵਾਲ ਖੜੇ ਕੀਤੇ ਹਨ । ਮਮਤਾ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਭਾਜਪਾ ਦੇ ਇਸ਼ਾਰੇ ’ਤੇ 8 ਪੜਾਵਾਂ ਵਿੱਚ ਚੋਣਾਂ ਕਰਵਾਈਆਂ ਜਾ ਰਹੀਆਂ ਹਨ । ਚੋਣ ਕਮਿਸ਼ਨ ਨੇ ਉਹੀ ਕੀਤਾ ਜੋ ਭਾਜਪਾ ਨੇ ਕਿਹਾ ਸੀ । ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੂੰ ਬੰਗਾਲ ਨੂੰ ਆਪਣਾ ਸਮਝਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਇਸ ਨਾਲ ਭਾਜਪਾ ਨੂੰ ਕੋਈ ਲਾਭ ਨਹੀਂ ਹੋਣ ਵਾਲਾ ਹੈ।

ਜ਼ਿਕਰਯੋਗ ਹੈ ਕਿ ਅੱਜ ਭਾਰਤ ਦੇ ਚੋਣ ਕਮਿਸ਼ਨ ਨੇ ਅਸਾਮ, ਕੇਰਲ, ਤਾਮਿਲਨਾਡੂ, ਪੱਛਮੀ ਬੰਗਾਲ ਅਤੇ ਪੁਡੂਚੇਰੀ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ। ਦਿੱਲੀ ਦੇ ਵਿਗਿਆਨ ਭਵਨ ਵਿੱਚ ਸ਼ਾਮ 4.30 ਵਜੇ ਇੱਕ ਪ੍ਰੈਸ ਕਾਨਫਰੰਸ ਵਿੱਚ ਪੋਲ ਪੈਨਲ ਨੇ ਪੰਜ ਰਾਜਾਂ ਦੀਆਂ ਵਿਧਾਨ ਸਭਾਵਾਂ ਦੀਆਂ ਚੋਣਾਂ ਦਾ ਕਾਰਜਕਾਲ ਘੋਸ਼ਿਤ ਕੀਤਾ ।