ਪਹਿਲੀ ਵਾਰ ਅੰਡਮਾਨ ਅਤੇ ਨਿਕੋਬਾਰ ਦੌਰੇ ’ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਰਾਸ਼ਟਰਪਤੀ ਰਾਮਨਾਥ ਕੋਵਿੰਦਰ ਅੱਜ ਅਪਣੇ ਪਹਿਲੇ ਅੰਡਮਾਨ ਅਤੇ ਨਿਕੋਬਾਰ...

Ramnath Kovind

ਨਵੀਂ ਦਿੱਲੀ: ਰਾਸ਼ਟਰਪਤੀ ਰਾਮਨਾਥ ਕੋਵਿੰਦਰ ਅੱਜ ਅਪਣੇ ਪਹਿਲੇ ਅੰਡਮਾਨ ਅਤੇ ਨਿਕੋਬਾਰ ਦੌਰੇ ਉਤੇ ਪਹੁੰਚੇ ਹਨ। ਰਾਸ਼ਟਪਤੀ ਭਵਨ ਨੇ ਜਾਣਕਾਰੀ ਦਿੱਤੇ ਕਿ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਪੋਰਟ ਬਲੇਅਰ ਪਹੁੰਚਣ ਉਤੇ ਗਾਰਡ ਆਫ਼ ਆਨਰ ਦਿੱਤਾ ਗਿਆ ਹੈ। ਇਹ ਭਾਰਤ ਦੇ ਰਾਸ਼ਟਰਪਤੀ ਦੇ ਰੂਪ ਵਿਚ ਕੇਂਦਰ ਸ਼ਾਸਿਤ ਪ੍ਰਦੇਸ਼ ਅੰਡਮਾਨ ਅਤੇ ਨਿਕੋਬਾਰ ਦੀਪ ਸਮੂਹ ਦੀ ਉਨ੍ਹਾਂ ਦੀ ਪਹਿਲੀ ਯਾਤਰਾ ਹੈ।

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਤੋਂ ਅੰਡਮਾਨ ਅਤੇ ਨਿਕੋਬਾਰ ਦੀਪ ਸਮੂਹ ਦੇ ਦੌਰੇ ਉਤੇ ਹਨ। ਰਾਸ਼ਟਰਪਤੀ ਕੋਵਿੰਦ ਦੇ ਅਗਲੇ ਚਾਰ ਦਿਨਾਂ ਤੱਕ ਅੰਡਮਾਨ ਅਤੇ ਨਿਕੋਬਾਰ ਰੁਕਣ ਦੀ ਉਮੀਦ ਹੈ। ਰਾਸ਼ਟਰਪਤੀ ਸਕੱਤਰੇਤ ਵੱਲੋਂ ਪ੍ਰੈਸ ਕਾਨਫਰੰਸ ਵਿਚ ਇਸਦੀ ਜਾਣਕਾਰੀ ਦਿੱਤੀ ਗਈ।

ਪ੍ਰੈਸ ਕਾਨਫਰੰਸ ਮੁਤਾਬਿਕ, ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ, 26 ਫਰਵਰੀ ਤੋਂ 1 ਮਾਰਚ, 2021 ਤੱਕ ਅੰਡਮਾਨ ਅਤੇ ਨਿਕੋਬਾਰ ਦੀਪ ਸਮੂਹ ਦਾ ਦੌਰਾ ਕਰਨਗੇ। ਉਨ੍ਹਾਂ ਦੀ ਯਾਤਰਾ ਨੂੰ ਲੈ ਕੇ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਰਾਸ਼ਟਰਪਤੀ ਰਾਮਨਾਥ ਕੋਵਿਦ ਨੇ ਕੀਤਾ ਸਟੇਡੀਅਮ ਦਾ ਉਦਘਾਟਨ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮੋਟੇਰਾ ਸਟੇਡੀਅਮ ਨੂੰ ਤੋੜ ਕੇ ਬਣੇ ਦੁਨੀਆਂ ਦੇ ਸਭਤੋਂ ਵੱਡੇ ਕ੍ਰਿਕਟ ਸਟੇਡੀਅਮ ਦਾ ਉਦਘਾਟਨ ਕੀਤਾ ਹੈ। ਇਸਦਾ ਨਾਮ ਨਰਿੰਦਰ ਮੋਦੀ ਸਟੇਡੀਅਮ ਕਰ ਦਿੱਤਾ ਗਿਆ ਹੈ। ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ, ਇੰਦਰਾ ਗਾਂਧੀ, ਰਾਜੀਵ ਗਾਂਧੀ ਅਤੇ ਅਟਲ ਬਿਹਾਰੀ ਬਾਜਪਾਈ ਤੋਂ ਬਾਅਦ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਵੀ ਦੇਸ਼ ਵਿਚ ਖੇਡ ਸਟੇਡੀਅਮ ਹੋ ਗਿਆ ਹੈ।