ਵਧ ਰਹੀਆਂ ਤੇਲ ਕੀਮਤਾਂ ਦਾ ਦੇਸ਼ ਭਰ ਵਿਚ ਵਿਰੋਧ, ਸਾਈਕਲ ਚਲਾ ਕੇ ਸਕੱਤਰੇਤ ਪਹੁੰਚੇ ਤੇਜਸਵੀ ਯਾਦਵ

ਏਜੰਸੀ

ਖ਼ਬਰਾਂ, ਰਾਸ਼ਟਰੀ

ਬਿਹਾਰ ਵਿਧਾਨ ਸਭਾ ਦਾ ਬਜਟ ਇਜਲਾਸ ਜਾਰੀ

RJD leader Tejashwi Yadav rides a bicycle to the Secretariat

ਪਟਨਾ: ਲਗਾਤਾਰ ਵਧ ਰਹੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦਾ ਦੇਸ਼ ਭਰ ਵਿਚ ਵਿਰੋਧ ਹੋ ਰਿਹਾ ਹੈ। ਇਸ ਦੌਰਾਨ ਆਮ ਲੋਕਾਂ ਤੋਂ ਇਲਾਵਾ ਸਿਆਸੀ ਧਿਰਾਂ ਵੀ ਕੇਂਦਰ ਸਰਕਾਰ ’ਤੇ ਹਮਲੇ ਬੋਲ ਰਹੀਆਂ ਹਨ। ਤੇਲ ਕੀਮਤਾਂ ਅਤੇ ਸਿਲੰਡਰ ਦੀਆਂ ਕੀਮਤਾਂ ਦੇ ਵਿਰੋਧ ਵਿਚ ਬਿਹਾਰ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਤੇਜਸਵੀ ਯਾਦਵ ਅਪਣੀ ਰਿਹਾਇਸ਼ ਤੋਂ ਸਾਈਕਲ ਚਲਾ ਸਕੱਤਰਕੇਤ ਪਹੁੰਚੇ।

ਇਸ ਦੌਰਾਨ ਉਹਨਾਂ ਨੇ ਵਧ ਰਹੀਆਂ ਤੇਲ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਸਵਾਲ ਚੁੱਕੇ। ਤੇਜਸਵੀ ਯਾਦਵ ਨੇ ਕਿਹਾ ਕਿ ਪੂੰਜੀਪਤੀਆਂ ਦੀ ਸਰਕਾਰ ਨੇ ਪੈਟਰੋਲ, ਡੀਜ਼ਲ, ਗੈਸ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਆਮ ਆਦਮੀ ਨੂੰ ਮਰਨ ਲਈ ਮਜਬੂਰ ਕਰ ਦਿੱਤਾ ਹੈ। ਦੱਸ ਦਈਏ ਕਿ ਬਿਹਾਰ ਵਿਧਾਨ ਸਭਾ ਦਾ ਬਜਟ ਇਜਲਾਸ ਜਾਰੀ ਹੈ। ਅੱਜ ਇਜਲਾਸ ਦਾ 6ਵਾਂ ਦਿਨ ਹੈ।

ਜ਼ਿਕਰਯੋਗ ਹੈ ਕਿ ਦੇਸ਼ ਵਿਚ ਤੇਲ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਦੇਸ਼ ਦੇ ਸਾਰੇ ਵੱਡੇ ਸ਼ਹਿਰਾਂ ਵਿਚ ਪੈਟਰੋਲ ਦੀ ਕੀਮਤ 90 ਤੋਂ ਪਾਰ ਹੈ। ਇਸ ਮਹੀਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ 13 ਵਾਰ ਵਾਧਾ ਹੋਇਆ ਹੈ। ਲਗਾਤਾਰ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਵਿਰੋਧੀ ਧਿਰਾਂ ਅਤੇ ਆਮ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।