ਯੂਕਰੇਨ ’ਚ ਫਸੇ ਭਾਰਤੀ ਵਿਦਿਆਰਥੀ ਵਿਦੇਸ਼ ਮੰਤਰਾਲੇ ਤੇ ਦੂਤਾਵਾਸ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ: ਸਿੱਖਿਆ ਮੰਤਰਾਲਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਸਿੱਖਿਆ ਮੰਤਰਾਲੇ ਨੇ ਯੂਕਰੇਨ ਵਿਚ ਭਾਰਤੀ ਵਿਦਿਆਰਥੀਆਂ ਨੂੰ ਵਿਦੇਸ਼ ਮੰਤਰਾਲੇ ਅਤੇ ਭਾਰਤੀ ਦੂਤਾਵਾਸ ਵਲੋਂ ਜਾਰੀ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ

Indian Students in Ukraine

 

ਨਵੀਂ ਦਿੱਲੀ: ਸਿੱਖਿਆ ਮੰਤਰਾਲੇ ਨੇ ਸ਼ਨੀਵਾਰ ਨੂੰ ਯੂਕਰੇਨ ਵਿਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਵਿਦੇਸ਼ ਮੰਤਰਾਲੇ ਅਤੇ ਭਾਰਤੀ ਦੂਤਾਵਾਸ ਵਲੋਂ ਜਾਰੀ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਉਹਨਾਂ ਵਿਦਿਆਰਥੀਆਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਸਰਕਾਰ ਉਹਨਾਂ  ਨੂੰ ਯੂਕਰੇਨ ਤੋਂ ਵਾਪਸ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।

Tweet

ਸਿੱਖਿਆ ਮੰਤਰਾਲੇ ਨੇ ਟਵੀਟ ਕੀਤਾ, “ਭਾਰਤ ਸਰਕਾਰ ਯੂਕਰੇਨ ਤੋਂ ਸਾਡੇ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਅਸੀਂ ਆਪਣੇ ਵਿਦਿਆਰਥੀਆਂ ਨੂੰ ਵਿਦੇਸ਼ ਮੰਤਰਾਲੇ ਅਤੇ ਭਾਰਤੀ ਦੂਤਾਵਾਸ ਵਲੋਂ ਜਾਰੀ ਸਾਰੀਆਂ ਐਡਵਾਇਜ਼ਰੀਆਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕਰਦੇ ਹਾਂ”।


Photo

ਦੱਸ ਦੇਈਏ ਕਿ ਰੂਸ ਦੇ ਯੂਕਰੇਨ 'ਤੇ ਹਮਲਾ ਕਰਨ ਮਗਰੋਂ ਲਗਭਗ 16,000 ਭਾਰਤੀ, ਜਿਨ੍ਹਾਂ ਵਿਚ ਜ਼ਿਆਦਾਤਰ ਵਿਦਿਆਰਥੀ, ਉੱਥੇ ਫਸੇ ਹੋਏ ਹਨ। ਬਹੁਤ ਸਾਰੇ ਵਿਦਿਆਰਥੀ ਖਾਰਕੀਵ ਅਤੇ ਕੀਵ ਵਿਚ ਮੈਡੀਕਲ ਦੀ ਪੜ੍ਹਾਈ ਕਰ ਰਹੇ ਹਨ।