Bihar Accident News: ਬਰਾਤੀਆਂ ਨਾਲ ਭਰੀ ਬੱਸ ਅਤੇ ਟੈਂਕਰ ਵਿਚਕਾਰ ਹੋਈ ਟੱਕਰ, 4 ਲੋਕਾਂ ਦੀ ਮੌਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਇਹ ਹਾਦਸਾ ਬੱਛਵਾੜਾ ਥਾਣਾ ਖੇਤਰ ਦੇ ਰਾਣੀ ਪਿੰਡ ਵਿੱਚ ਰਾਤ 10 ਵਜੇ ਦੇ ਕਰੀਬ ਵਾਪਰਿਆ।

Bus full of Baraatis hit with milk tanker in Begusarai

 

Bihar Accident News:  ਬਿਹਾਰ ਦੇ ਬੇਗੂਸਰਾਏ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਦੁੱਧ ਦੇ ਟੈਂਕਰ ਦੀ ਟੱਕਰ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ।

ਇਹ ਹਾਦਸਾ ਬੱਛਵਾੜਾ ਥਾਣਾ ਖੇਤਰ ਦੇ ਰਾਣੀ ਪਿੰਡ ਵਿੱਚ ਰਾਤ 10 ਵਜੇ ਦੇ ਕਰੀਬ ਵਾਪਰਿਆ।

 ਬੱਛਵਾੜਾ ਪੁਲਿਸ ਸਟੇਸ਼ਨ ਦੇ ਇੰਚਾਰਜ ਵਿਵੇਕ ਭਾਰਤੀ ਨੇ ਪੱਤਰਕਾਰਾਂ ਨੂੰ ਦੱਸਿਆ, "ਰਾਣੀ ਪਿੰਡ ਵਿੱਚ ਇੱਕ ਬੱਸ ਅਤੇ ਦੁੱਧ ਦੇ ਟੈਂਕਰ ਵਿਚਕਾਰ ਹੋਈ ਸਿੱਧੀ ਟੱਕਰ ਵਿੱਚ ਵਿਆਹ ਵਾਲੇ 4 ਮੈਂਬਰਾਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖ਼ਮੀ ਹੋ ਗਏ। ਸਥਾਨਕ ਲੋਕਾਂ ਦੇ ਅਨੁਸਾਰ, ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸਾਰੇ ਪੀੜਤ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਸਮਸਤੀਪੁਰ ਜਾ ਰਹੇ ਸਨ।

ਉਨ੍ਹਾਂ ਕਿਹਾ ਕਿ ਪੁਲਿਸ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਇਆ। ਉਨ੍ਹਾਂ ਕਿਹਾ ਕਿ ਜ਼ਖਮੀਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਵਿਵੇਕ ਭਾਰਤੀ ਨੇ ਕਿਹਾ ਕਿ ਮ੍ਰਿਤਕਾਂ ਅਤੇ ਜ਼ਖ਼ਮੀਆਂ ਦੀ ਪਛਾਣ ਕੀਤੀ ਜਾ ਰਹੀ ਹੈ।