ਰਾਸ਼ਟਰੀ ਮਹਿਲਾ ਕਮਿਸ਼ਨ ਨੇ ਪੁਣੇ ਬੱਸ ਬਲਾਤਕਾਰ ਮਾਮਲੇ ਦਾ ਖੁਦ ਲਿਆ ਨੋਟਿਸ, ਤੁਰੰਤ ਕਾਰਵਾਈ ਦੀ ਕੀਤੀ ਮੰਗ
ਐਫਆਈਆਰ ਦੀ ਕਾਪੀ 3 ਦਿਨਾਂ ਦੇ ਅੰਦਰ ਭੇਜਣ ਲਈ ਕਿਹਾ
National Commission for Women takes cognizance of Pune bus rape case, demands immediate action
ਨਵੀਂ ਦਿੱਲੀ: ਰਾਸ਼ਟਰੀ ਮਹਿਲਾ ਕਮਿਸ਼ਨ (NCW) ਨੇ ਪੁਣੇ ਬੱਸ ਬਲਾਤਕਾਰ ਮਾਮਲੇ ਦਾ ਖੁਦ ਨੋਟਿਸ ਲਿਆ ਹੈ। ਉਸਨੇ ਮਹਾਰਾਸ਼ਟਰ ਪੁਲਿਸ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਮਹਿਲਾ ਕਮਿਸ਼ਨ ਨੇ ਘਟਨਾ 'ਤੇ ਕੀਤੀ ਗਈ ਕਾਰਵਾਈ ਦੇ ਨਾਲ ਐਫਆਈਆਰ ਦੀ ਕਾਪੀ 3 ਦਿਨਾਂ ਦੇ ਅੰਦਰ ਭੇਜਣ ਲਈ ਕਿਹਾ ਹੈ।