ਧਾਰਾ 370 ਨੂੰ ਖ਼ਤਮ ਕਰਨ ਦਾ ਵੇਲਾ ਆ ਗਿਐ : ਭਾਜਪਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜੰਮੂ-ਕਸ਼ਮੀਰ ਵਿਚ ਪੀ.ਡੀ.ਪੀ. ਦੀ ਅਗਵਾਈ ਵਾਲੀ ਗਠਜੋੜ ਸਰਕਾਰ ਵਿਚ ਭਾਈਵਾਲ ਭਾਜਪਾ ਨੇ ਧਾਰਾ 370 ਨੂੰ 'ਵੱਖਵਾਦੀ ਭਾਵਨਾ' ਪੈਦਾ ਕਰਨ ਵਾਲੀ ਕਰਾਰ ਦਿੰਦਿਆਂ ਅੱਜ ਕਿਹਾ ਕਿ..

Article 370

ਜੰਮੂ, 10 ਅਗੱਸਤ : ਜੰਮੂ-ਕਸ਼ਮੀਰ ਵਿਚ ਪੀ.ਡੀ.ਪੀ. ਦੀ ਅਗਵਾਈ ਵਾਲੀ ਗਠਜੋੜ ਸਰਕਾਰ ਵਿਚ ਭਾਈਵਾਲ ਭਾਜਪਾ ਨੇ ਧਾਰਾ 370 ਨੂੰ 'ਵੱਖਵਾਦੀ ਭਾਵਨਾ' ਪੈਦਾ ਕਰਨ ਵਾਲੀ ਕਰਾਰ ਦਿੰਦਿਆਂ ਅੱਜ ਕਿਹਾ ਕਿ ਇਸ ਨੂੰ ਅਤੇ ਧਾਰਾ 35ਏ ਨੂੰ ਖ਼ਤਮ ਕਰਨ ਦਾ ਵੇਲਾ ਆ ਗਿਆ ਹੈ।
ਜੰਮੂ-ਕਸ਼ਮੀਰ ਵਿਚ ਭਾਜਪਾ ਦੇ ਬੁਲਾਰੇ ਪ੍ਰੋਫ਼ੈਸਰ ਵੀਰੇਂਦਰ ਗੁਪਤਾ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦੋਹਾਂ ਧਾਰਾਵਾਂ ਨੂੰ ਬਰਕਰਾਰ ਰੱਖਣ ਲਈ ਪ੍ਰਧਾਨ ਮੰਤਰੀ ਅਤੇ ਹੋਰਨਾਂ ਕੇਂਦਰੀ ਆਗੂਆਂ ਨਾਲ ਮੁਲਾਕਾਤ ਕਰ ਰਹੀ ਹੈ। ਪ੍ਰੋ. ਗੁਪਤਾ ਨੇ ਕਿਹਾ, ''ਦੋਹਾਂ ਧਾਰਾਵਾਂ ਨਾਲ ਸੂਬੇ ਦੇ ਲੋਕਾਂ ਦਾ ਭਲਾ ਨਹੀਂ ਹੋਇਆ ਸਗੋਂ ਇਸ ਤੋਂ ਕਿਤੇ ਜ਼ਿਆਦਾ ਨੁਕਸਾਨ ਹੋਇਆ ਹੈ। ਇਨ੍ਹਾਂ ਕਾਰਨ ਸੂਬੇ ਦੀ ਤਰੱਕੀ ਅਤੇ ਵਿਕਾਸ 'ਤੇ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ, ''ਵੇਲਾ ਆ ਗਿਆ ਹੈ ਜਦੋਂ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਧਾਰਾ 370 ਨੂੰ ਅਲਵਿਦਾ ਆਖ ਦੇਣਾ ਚਾਹੀਦਾ ਹੈ ਅਤੇ ਭਾਰਤ ਸਰਕਾਰ ਨੂੰ ਧਾਰਾ 35ਏ ਖ਼ਤਮ ਕਰਨ ਦੀ ਅਪੀਲ ਵੀ ਕਰਨੀ ਚਾਹੀਦੀ ਹੈ।'' ਧਾਰਾ 370 ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦਿੰਦੀ ਹੈ।  
ਇਥੇ ਦਸਣਾ ਬਣਦਾ ਹੈ ਕਿ ਨੈਸ਼ਨਲ ਕਾਨਫ਼ਰੰਸ ਦੇ ਮੁਖੀ ਫ਼ਾਰੂਕ ਅਬਦੁੱਲਾ ਨੇ ਪਿਛਲੇ ਦਿਨੀਂ ਕਿਹਾ ਸੀ ਕਿ ਜੇ ਧਾਰਾ 35ਏ ਖ਼ਤਮ ਕੀਤੀ ਗਈ ਤਾਂ ਬਗ਼ਾਵਤ ਹੋ ਜਾਵੇਗੀ। (ਏਜੰਸੀ)