ਕਾਂਗਰਸ ਨੇ ਮੁੱਖ ਮੰਤਰੀ ਯੋਗੀ ਦਾ ਅਸਤੀਫ਼ਾ ਮੰਗਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਗੋਰਖਪੁਰ, 12 ਅਗੱਸਤ : ਕਾਂਗਰਸ ਨੇ ਅੱਜ ਕਿਹਾ ਕਿ ਬਾਬਾ ਰਾਘਵ ਦਾਸ ਮੈਡੀਕਲ ਕਾਲਜ ਵਿਚ 30 ਬੱਚਿਆਂ ਦੀ ਦੁਖਦ ਮੌਤ ਰਾਜ ਸਰਕਾਰ ਦੀ ਲਾਪਰਵਾਹੀ ਕਰ ਕੇ ਹੋਈ ਹੈ।

Ghulam Nabi Azad

 

ਗੋਰਖਪੁਰ, 12 ਅਗੱਸਤ : ਕਾਂਗਰਸ ਨੇ ਅੱਜ ਕਿਹਾ ਕਿ ਬਾਬਾ ਰਾਘਵ ਦਾਸ ਮੈਡੀਕਲ ਕਾਲਜ ਵਿਚ 30 ਬੱਚਿਆਂ ਦੀ ਦੁਖਦ ਮੌਤ ਰਾਜ ਸਰਕਾਰ ਦੀ ਲਾਪਰਵਾਹੀ ਕਰ ਕੇ ਹੋਈ ਹੈ। ਕਾਂਗਰਸ ਦੇ ਨੇਤਾ ਗ਼ੁਲਾਮ ਨਬੀ ਆਜ਼ਾਦ ਅਤੇ ਰਾਜ ਬੱਬਰ ਸਮੇਤ ਪਾਰਟੀ ਆਗੂਆਂ ਨੇ ਅੱਜ ਹਸਪਤਾਲ ਦਾ ਦੌਰਾ ਕੀਤਾ ਅਤੇ ਰੋਗੀਆਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦਾ ਹਾਲ ਜਾਣਿਆ।
ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਜ਼ਾਦ ਨੇ ਕਿਹਾ, 'ਇਹ ਦੁਖਦ ਘਟਨਾ ਰਾਜ ਸਰਕਾਰ ਦੀ ਲਾਪਰਵਾਹੀ ਕਰ ਕੇ ਵਾਪਰੀ ਹੈ ਅਤੇ ਅਸੀਂ ਇਸ ਲਈ ਰਾਜ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹਾਂ। ਸੂਬੇ ਦੇ ਸਿਹਤ ਮੰਤਰੀ ਅਤੇ ਸਿਹਤ ਸਕੱਤਰ ਨੂੰ ਤੁਰਤ ਅਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਉਧਰ, ਨਵੀਂ ਦਿੱਲੀ 'ਚ ਕਾਂਗਰਸ ਦੇ ਬੁਲਾਰੇ ਮਨੀਸ਼ ਤਿਵਾੜੀ ਨੇ ਕਿਹਾ ਕਿ ਇਸ ਘਟਨਾ ਲਈ ਸੂਬੇ ਦੇ ਮੁੱਖ ਮੰਤਰੀ, ਸਿਹਤ ਮੰਤਰੀ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਉਹ ਅਸਤੀਫ਼ਾ ਦੇਣ। ਤਿਵਾੜੀ ਨੇ ਕਿਹਾ ਕਿ ਜ਼ਿੰਮੇਵਾਰ ਵਿਅਕਤੀਆਂ ਵਿਰੁਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।  ਇਸ ਤੋਂ ਪਹਿਲਾਂ ਰਾਜ ਸਰਕਾਰ ਨੇ ਅੱਜ ਕਿਹਾ ਕਿ ਹਸਪਤਾਲ ਵਿਚ 30 ਬੱਚਿਆਂ ਦੀ ਮੌਤ ਦੀ ਦੁਖਦ ਘਟਨਾ ਵਿਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਨੇ ਅੱਜ ਕਿਹਾ ਕਿ ਗੋਰਖਪੁਰ ਘਟਨਾ 'ਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ।'