ਬੱਬਰ ਖ਼ਾਲਸਾ ਦੇ ਤਿੰਨ ਖਾੜਕੂ ਕਾਬੂ
ਗਵਾਲੀਅਰ, 10 ਅਗੱਸਤ: ਖ਼ਾਲਿਸਤਾਨ ਲਿਬਰੇਸ਼ਨ ਫ਼ੋਰਸ ਨਾਲ ਸਬੰਧਤ ਤਿੰਨ ਵਿਅਕਤੀਆਂ ਨੂੰ ਮੱਧ ਪ੍ਰਦੇਸ਼ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ।
ਗਵਾਲੀਅਰ, 10 ਅਗੱਸਤ: ਖ਼ਾਲਿਸਤਾਨ ਲਿਬਰੇਸ਼ਨ ਫ਼ੋਰਸ ਨਾਲ ਸਬੰਧਤ ਤਿੰਨ ਵਿਅਕਤੀਆਂ ਨੂੰ ਮੱਧ ਪ੍ਰਦੇਸ਼ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ 45 ਸਾਲ ਦੇ ਬਲਕਾਰ ਸਿੰਘ, 26 ਸਾਲ ਦੇ ਸਤਿੰਦਰ ਸਿੰਘ ਅਤੇ 22 ਸਾਲ ਦੇ ਬਲਵਿੰਦਰ ਸਿੰਘ ਵਜੋਂ ਹੋਈ ਹੈ। ਥਾਟੀਪੁਰ ਪੁਲਿਸ ਥਾਣੇ ਦੇ ਪੁਲਿਸ ਅਧਿਕਾਰੀ ਯਸਵੰਤ ਗੋਇਲ ਨੇ ਦਸਿਆ ਕਿ ਅਤਿਵਾਦ ਵਿਰੁਧੀ ਪੰਜਾਬ ਅਤੇ ਮੱਧ ਪ੍ਰਦੇਸ਼ ਦੀ ਸਾਂਝੀ ਪੁਲਿਸ ਟੀਮ ਨੇ ਇਨ੍ਹਾਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਕਿਹਾ ਕਿ ਸਤਿੰਦਰ ਸਿੰਘ ਨੂੰ ਥਾਟੀਪੁਰ ਪੁਲਿਸ ਥਾਣੇ ਅਧੀਨ ਪੈਂਦੇ ਇਕ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਤਿੰਨੋ ਵਿਅਕਤੀਆਂ 'ਤੇ ਦੋਸ਼ ਹੈ ਕਿ ਇਹ ਵੱਖਵਾਦੀ ਗਰੁਪ ਖ਼ਾਲਿਸਤਾਨ ਲਿਬਰੇਸ਼ਨ ਫ਼ੋਰਸ ਨੂੰ ਹਥਿਆਰਾਂ ਦੀ ਸਪਲਾਈ ਕਰਦੇ ਸਨ। ਅਧਿਕਾਰੀ ਨੇ ਕਿਹਾ ਕਿ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਪੰਜਾਬ ਲਿਜਾਇਆ ਜਾ ਰਿਹਾ ਹੈ। (ਪੀ.ਟੀ.ਆਈ.)