ਲੌਕਡਾਊਨ ਦੌਰਾਨ ਦੁੱਧ ਲੈਣ ਗਏ ਵਿਅਕਤੀ ਦੀ ਮੌਤ, ਪੁਲਿਸ ‘ਤੇ ਕੁੱਟਮਾਰ ਦਾ ਇਲਜ਼ਾਮ

ਏਜੰਸੀ

ਖ਼ਬਰਾਂ, ਰਾਸ਼ਟਰੀ

ਪੱਛਮੀ ਬੰਗਾਲ ਦੇ ਹਾਵੜਾ ਵਿਚ ਤਾਲਾਬੰਦੀ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ।

Photo

ਕੋਲਕਾਤਾ: ਪੱਛਮੀ ਬੰਗਾਲ ਦੇ ਹਾਵੜਾ ਵਿਚ ਤਾਲਾਬੰਦੀ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਦਾ ਇਲਜ਼ਾਮ ਹੈ ਕਿ ਇਸ ਵਿਅਕਤੀ ਦੀ ਮੌਤ ਪੁਲਿਸ ਲਾਠੀਚਾਰਜ ਕਾਰਨ ਹੋਈ ਹੈ। 32 ਸਾਲਾ ਲਾਲ ਸਵਾਮੀ ਹਾਵੜਾ ਲਾਈਨ ਦਾ ਰਹਿਣ ਵਾਲਾ ਸੀ ਅਤੇ ਸ਼ਾਮ ਨੂੰ ਦੁੱਧ ਲੈਣ ਲਈ ਰਵਾਨਾ ਹੋਇਆ ਸੀ।

ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਉਸੇ ਸਮੇਂ ਦੁੱਧ ਦੀ ਦੁਕਾਨ 'ਤੇ ਭਾਰੀ ਭੀੜ ਦੇਖ ਕੇ ਪੁਲਿਸ ਨੇ ਲਾਠੀਚਾਰਜ ਕੀਤਾ ਜਿਸ ਵਿਚ ਉਹ ਜ਼ਖਮੀ ਹੋ ਗਿਆ। ਲਾਲ ਸਵਾਮੀ ਨੂੰ ਬਾਅਦ ਵਿਚ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਹਾਲਾਂਕਿ ਪੁਲਿਸ ਨੇ ਇਸ ਦਾਅਵੇ ਦਾ ਖੰਡਨ ਕੀਤਾ ਹੈ।

ਪੁਲਿਸ ਨੇ ਦੋਸ਼ ਲਾਇਆ ਹੈ ਕਿ ਉਹ ਵਿਅਕਤੀ ਪਹਿਲਾਂ ਹੀ ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਸੀ। ਜ਼ਿਕਰਯੋਗ ਹੈ ਕਿ ਪੱਛਮੀ ਬੰਗਾਲ ਵਿਚ ਹੁਣ ਤੱਕ 10 ਕੋਰੋਨਾ ਵਾਇਰਸ ਦੇ 10 ਮਾਮਲੇ ਸਾਹਮਣੇ ਆਏ ਹਨ ਅਤੇ 1 ਦੀ ਮੌਤ ਦਰਜ ਕੀਤੀ ਗਈ ਹੈ।

ਹਾਲ ਹੀ ਵਿਚ ਪੱਛਮੀ ਬੰਗਾਲ ਦੀ ਇਕ 66 ਸਾਲਾ ਵਿਅਕਤੀ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ, ਜੋ ਕਿ ਰਾਜ ਵਿਚ 10 ਵਾਂ ਕੇਸ ਹੈ। ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਕੋਪ ਨੂੰ ਦੇਖਦੇ ਹੋਏ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੋਮਵਾਰ ਤੋਂ ਲੈ ਕੇ 31 ਮਾਰਚ ਤੱਕ ਰਾਜ ਵਿਚ ਮੁਕੰਮਲ ਤਾਲਾਬੰਦੀ ਦਾ ਐਲਾਨ ਕੀਤਾ ਸੀ।