ਕੋਰੋਨਾ ਦੇ ਡਰੋਂ ਵਿਅਕਤੀ ਨੇ ਕੀਤੀ ਖੁਦਕੁਸ਼ੀ, ਪਰਿਵਾਰ ਲਈ ਲਿਖਿਆ ਸੁਸਾਇਡ ਨੋਟ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੋਰੋਨਾ ਵਾਇਰਸ ਕਾਰਨ ਦੁਨੀਆ ਭਰ ਵਿਚ ਹੜਕੰਪ ਮਚਿਆ ਹੋਇਆ ਹੈ।

Photo

ਨਵੀਂ ਦਿੱਲੀ: ਕੋਰੋਨਾ ਵਾਇਰਸ ਕਾਰਨ ਦੁਨੀਆ ਭਰ ਵਿਚ ਹੜਕੰਪ ਮਚਿਆ ਹੋਇਆ ਹੈ। ਭਾਰਤ ਵਿਚ ਇਸ ਵਾਇਰਸ ਨਾਲ ਹੋਈਆਂ ਮੌਤਾਂ ਦੀ ਗਿਣਤੀ ਵੀ ਲਗਾਤਾਰ ਵਧ ਰਹੀ ਹੈ। ਇਸ ਦੌਰਾਨ ਕਰਨਾਟਕ ਤੋਂ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ 57 ਸਾਲਾ ਵਿਅਕਤੀ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਕਿਉਂਕਿ ਉਸਨੂੰ ਸ਼ੱਕ ਸੀ ਕਿ ਉਹ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਗਿਆ ਹੈ।

ਉਸ ਵਿਅਕਤੀ ਨੇ ਫਾਹਾ ਲਗਾਉਣ ਤੋਂ ਪਹਿਲਾਂ ਇਕ ਸੁਸਾਈਡ ਨੋਟ ਵੀ ਛੱਡ ਦਿੱਤਾ। ਜਿਸ ਵਿਚ ਲਿਖਿਆ ਸੀ ਕਿ ਉਹ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੈ ਅਤੇ ਇਸ ਲਈ ਉਹ ਖੁਦਕੁਸ਼ੀ ਕਰ ਰਿਹਾ ਹੈ। ਇਸ ਦੇ ਨਾਲ ਹੀ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਦੇ ਟੈਸਟ ਕਰਵਾਉਣ ਲਈ ਕਿਹਾ।

ਇਹ ਆਦਮੀ ਕਰਨਾਟਕ ਦੇ ਉਦੂਪੀ ਦਾ ਰਹਿਣ ਵਾਲਾ ਸੀ। ਇਸ ਦੌਰਾਨ ਪੁਲਿਸ ਨੇ ਕਿਹਾ ਹੈ ਕਿ ਇਹ ਉਨ੍ਹਾਂ ਲੋਕਾਂ ਦੀ ਸੂਚੀ ਵਿਚ ਨਹੀਂ ਸੀ, ਜਿਨ੍ਹਾਂ ਨੂੰ ਘਰ ਵਿਚ ਰਹਿਣ ਲਈ ਕਿਹਾ ਗਿਆ ਸੀ। ਇਸ ਤੋਂ ਇਲਾਵਾ ਉਸ ਵਿਅਕਤੀ ਵਿਚ ਕੋਰੋਨਾ ਵਾਇਰਸ ਦੇ ਲੱਛਣ ਨਹੀਂ ਸਨ। ਇਸ ਵਿਅਕਤੀ ਦੇ ਪਰਿਵਾਰ ਵਿਚ ਪਤਨੀ ਅਤੇ ਦੋ ਬੱਚੇ ਸਨ।

ਫਿਲਹਾਲ ਵਿਅਕਤੀ ਦੀ ਲਾਸ਼ ਦੀ ਕੋਰੋਨਾ ਵਾਇਰਸ ਸੰਬੰਧੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਭਾਰਤ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 15 ਹੋ ਗਈ ਹੈ। ਜਦਕਿ 600 ਤੋਂ ਵੱਧ ਲੋਕ ਸੰਕਰਮਿਤ ਹੋ ਚੁੱਕੇ ਹਨ।