ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਨੂੰ ਸ਼ਾਂਤਮਈ ਢੰਗ ਨਾਲ ਸਫ਼ਲ ਬਣਾਉਣ ਦੀ ਅਪੀਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਸਾਨਾਂ ਨੇ ਸੜਕਾਂ ਮੱਲ ਕੇ ਆਵਾਜਾਈ ਰੋਕ ਦਿੱਤੀ ਹੈ।

bharat bandh

ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਕਿਸਾਨ ਪਿਛਲੇ ਚਾਰ ਮਹੀਨ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਡਟੇ ਹੋਏ ਹਨ। ਇਸ ਦੌਰਾਨ ਅੱਜ ਕਿਸਾਨਾਂ ਨੇ ਅਂਦੋਲਨ ਤੇਜ਼ ਕਰਨ ਦੀ ਤਿਆਰੀ ਵਿੱਢ ਲਈ ਹੈ ਤੇ ਇਸ ਤਹਿਤ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਤਹਿਤ ਕਿਸਾਨਾਂ ਨੂੰ ਵੱਖ-ਵੱਖ ਸੰਗਠਨਾਂ ਦਾ ਸਾਥ ਮਿਲ ਰਿਹਾ ਹੈ।  ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤਕ ਮੁਕੰਮਲ ਬੰਦ ਦਾ ਸੱਦਾ ਦਿਤਾ ਗਿਆ ਹੈ। ਸਾਰੀਆਂ ਦੁਕਾਨਾਂ, ਸ਼ਾਪਿੰਗ ਮਾਲ ਅਤੇ ਸੰਸਥਾਵਾਂ ਬੰਦ ਰਹਿਣਗੀਆਂ, ਸੜਕਾਂ ਅਤੇ ਰੇਲਾਂ ਜਾਮ ਰਹਿਣਗੀਆਂ, ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਸਾਰੀਆਂ ਸੇਵਾਵਾਂ ਬੰਦ ਰਹਿਣਗੀਆਂ। 

Bharat Band

ਵੇਖੋ ਭਾਰਤ ਦੇ ਵੱਖ ਵੱਖ ਥਾਵਾਂ ਤੇ ਬੰਦ ਦਾ ਅਸਰ 

ਹਰਿਆਣਾ 'ਚ ਬੰਦ ਨੂੰ ਵਪਾਰੀਆਂ ਦਾ  ਸਮਰਥਨ
ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵੱਲੋਂ ਅੱਜ ਦੇਸ਼ ਭਰ 'ਚ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਤਹਿਤ ਬੰਦ ਦੇ ਮੱਦੇਨਜ਼ਰ ਹਰਿਆਣਾ ਰੋਡਵੇਜ਼ ਨੇ ਸ਼ਾਮ 6 ਵਜੇ ਤੱਕ ਆਪਣੀ ਬੱਸ ਸੇਵਾ ਬੰਦ ਕਰ ਦਿੱਤੀ ਹੈ। ਸਾਵਧਾਨੀ ਦੇ ਤੌਰ 'ਤੇ ਬੱਸ ਸੇਵਾ ਬੰਦ ਕੀਤੀ ਗਈ ਹੈ। ਇਸ ਤੋਂ ਇਲਾਵਾ ਹਰਿਆਣਾ ਪ੍ਰਦੇਸ਼ ਵਪਾਰ ਮੰਡਲ ਕਿਸਾਨਾਂ ਦੇ ਸਮਰਥਨ 'ਚ ਉੱਤਰਿਆ ਹੈ। ਜੀਂਦ 'ਚ ਕਿਸਾਨਾਂ ਨੇ ਸਾਰੇ ਮੁੱਖ ਮਾਰਗ ਜਾਮ ਕਰ ਦਿੱਤੇ ਹਨ। ਸੰਗਰੂਰ ਤੋਂ ਦਿੱਲੀ ਜਾਣ ਵਾਲੇ ਰਾਹ ਖਟਕੜ 'ਚ ਰੋਡ ਜਾਮ ਕਰ ਦਿੱਤਾ ਗਿਆ ਹੈ।

Bharat Band

ਸਿੰਘੂ, ਗਾਜ਼ੀਪੁਰ ਤੇ ਟਿੱਕਰੀ ਬਾਰਡਰ 
ਕਿਸਾਨ ਦਿੱਲੀ ਦੇ ਸਿੰਘੂ, ਗਾਜ਼ੀਪੁਰ ਤੇ ਟਿੱਕਰੀ ਬਾਰਡਰ 'ਤੇ ਅੰਦੋਲਨ ਕਰ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਨੇ ਸਾਰੇ ਪ੍ਰਦਰਸ਼ਨਕਾਰੀ ਨਾਗਰਿਕਾਂ ਨੂੰ ਸ਼ਾਂਤ ਰਹਿੰਦਿਆਂ ਇਸ ਬੰਦ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ ਹੈ। 

ਸੋਨੀਪਤ ਵਿਚ ਕਿਸਾਨ ਸੜਕਾਂ 'ਤੇ ਉਤਰੇ ਕਿਸਾਨ 
26 ਮਾਰਚ ਨੂੰ ਦੇਸ਼ ਭਰ 'ਚ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ ਜਿਸ ਤਹਿਤ ਦਿੱਲੀ ਤੋਂ ਸੋਨੀਪਤ ਰੋਡ 'ਤੇ ਵੀ ਕਿਸਾਨ ਸੜਕਾਂ 'ਤੇ ਬੈਠੇ ਹਨ। ਕਿਸਾਨਾਂ ਨੇ ਸੜਕਾਂ ਮੱਲ ਕੇ ਆਵਾਜਾਈ ਰੋਕ ਦਿੱਤੀ ਹੈ।

sonipat