ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 59,118 ਨਵੇਂ ਕੇਸ ਆਏ ਸਾਹਮਣੇ, 257 ਲੋਕਾਂ ਦੀ ਹੋਈ ਮੌਤ
ਪੀੜਤਾਂ ਦੀ ਗਿਣਤੀ 1,18,46,652 ਹੋ ਗਈ
Corona virus
ਨਵੀਂ ਦਿੱਲੀ : ਭਾਰਤ ’ਚ ਸਿਰਫ਼ 2 ਦਿਨਾਂ ’ਚ ਕੋਰੋਨਾ ਵਾਇਰਸ ਦੇ ਇਕ ਲੱਖ ਮਾਮਲੇ ਆਏ ਹਨ। ਜਿਸ ਤੋਂ ਸਾਫ਼ ਪਤਾ ਲਗਦਾ ਹੈ ਕਿ ਕੋਰੋਨਾ ਮੁੜ ਰਫ਼ਤਾਰ ਫੜ ਲਈ ਹੈ। ਪਿਛਲੇ 24 ਘੰਟਿਆਂ ਦੌਰਾਨ ਫਿਰ ਤੋਂ ਰੀਕਾਰਡ 59,118 ਨਵੇਂ ਕੇਸ ਸਾਹਮਣੇ ਆਏ ਹਨ ਅਤੇ 257 ਲੋਕਾਂ ਦੀ ਮੌਤ ਹੋਈ ਹੈ।
ਇਸ ਤੋਂ ਪਹਿਲਾਂ ਵੀਰਵਾਰ ਨੂੰ 53,476 ਨਵੇਂ ਕੇਸ ਸਾਹਮਣੇ ਆਏ ਸਨ। ਨਵੇਂ ਦਰਜ ਕੀਤੇ ਗਏ ਕੇਸਾਂ ਦੀ ਗਿਣਤੀ ਹੁਣ ਤਕ ਦੀ ਸੱਭ ਤੋਂ ਵੱਧ ਗਿਣਤੀ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਮੁਤਾਬਕ ਵੀਰਵਾਰ ਸਵੇਰੇ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 59,118 ਨਵੇਂ ਕੇਸ ਸਾਹਮਣੇ ਆਏ ਹਨ।
ਜਿਸ ਨਾਲ ਪੀੜਤਾਂ ਦੀ ਗਿਣਤੀ 1,18,46,652 ਹੋ ਗਈ ਹੈ। ਹੁਣ ਤਕ 1,12,64,637 ਮਰੀਜ਼ ਸਿਹਤਮੰਦ ਵੀ ਹੋ ਚੁੱਕੇ ਹਨ। ਸਰਗਰਮ ਕੇਸ 4,21,066 ਹੋ ਗਏ ਹਨ। ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 1,60,949 ਹੋ ਗਈ ਹੈ।