ਬੰਗਲਾਦੇਸ਼ ਪਹੁੰਚੇ ਨਰਿੰਦਰ ਮੋਦੀ ਦਾ ਸ਼ੇਖ ਹਸੀਨਾ ਨੇ ਕੀਤਾ ਸਵਾਗਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੋਰੋਨਾ ਅਤੇ ਤਾਲਾਬੰਦੀ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੀ ਪਹਿਲੀ ਵਿਦੇਸ਼ੀ ਯਾਤਰਾ

PM Modi and Sheikh Hasina

 ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੰਗਲਾਦੇਸ਼ ਪਹੁੰਚ ਗਏ ਹਨ ਅਤੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਕੋਰੋਨਾ ਅਤੇ ਤਾਲਾਬੰਦੀ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੀ ਇਹ ਪਹਿਲੀ ਵਿਦੇਸ਼ ਯਾਤਰਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੰਗਲਾਦੇਸ਼ ਦੀ ਆਜ਼ਾਦੀ ਦੇ 50 ਸਾਲ ਪੂਰੇ ਹੋਣ ਅਤੇ ਸੰਸਥਾਪਕ ਸ਼ੇਖ ਮੁਜੀਬੁਰ ਰਹਿਮਾਨ ਦੇ 100ਵੀਂ ਜਯੰਤੀ ਤੇ ਆਯੋਜਿਤ ਸਮਾਰੋਹ 'ਚ ਸ਼ਿਰਕਤ  ਕਰਨ ਲਈ ਪਹੁੰਚੇ ਹਨ।

 

ਇਸ ਤੋਂ ਇਲਾਵਾ ਉਹ ਮਟੂਆ ਹਿੰਦੂ ਭਾਈਚਾਰੇ ਦੇ ਇਕ ਮੰਦਰ ਦਾ ਵੀ ਦੌਰਾ ਕਰਨਗੇ। ਇਹ ਬੰਗਲਾਦੇਸ਼ ਅਤੇ ਭਾਰਤ ਦਰਮਿਆਨ ਕੂਟਨੀਤਕ ਸੰਬੰਧਾਂ ਦਾ ਵੀ 50 ਵਾਂ ਸਾਲ ਹੈ। ਇਹ ਦੌਰਾ ਸਭਿਆਚਾਰਕ ਅਤੇ ਕੂਟਨੀਤੀ ਦੇ ਪੱਖੋਂ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। 

 

ਵੀਰਵਾਰ ਨੂੰ, ਆਪਣੇ ਦੋ ਦਿਨਾਂ ਦੌਰੇ ਤੋਂ ਪਹਿਲਾਂ, ਉਹਨਾਂ ਨੇ ਕਿਹਾ ਕਿ ਉਹ ਇਸ ਸਮੇਂ ਦੌਰਾਨ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਵਿਆਪਕ ਵਿਚਾਰ ਵਟਾਂਦਰੇ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੋਵਿਡ -19 ਮਹਾਂਮਾਰੀ ਦੀ ਸ਼ੁਰੂਆਤ ਤੋਂ ਬਾਅਦ ਆਪਣੇ ਪਹਿਲੇ ਵਿਦੇਸ਼ੀ ਦੌਰੇ 'ਤੇ ਗੁਆਂਢੀ ਮਿੱਤਰ ਦੇਸ਼ ਬੰਗਲਾਦੇਸ਼ ਜਾਣ ਦੀ ਖੁਸ਼ੀ ਦੀ ਗੱਲ ਹੈ।