ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਵਿਗੜੀ ਸਿਹਤ, ਆਰਮੀ ਹਸਪਤਾਲ ’ਚ ਦਾਖ਼ਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦਰਦ ਦਾ ਕਾਰਨ ਕੀ ਹੈ, ਇਸ ਬਾਰੇ ਜਾਣਕਾਰੀ ਨਹੀਂ ਮਿਲ ਰਹੀ। 

President Ram Nath Kovind

ਨਵੀਂ ਦਿੱਲੀ: ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਛਾਤੀ ਵਿਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਹੈ। ਦੱਸ ਦੇਈਏ ਕਿ ਉਹ ਸਵੇਰੇ ਸੈਨਾ ਦਾ ਰਿਸਰਚ ਐਂਡ ਰੈਫਰਲ ਹਸਪਤਾਲ ਵਿਚ ਇਲਾਜ ਕਰਾ ਰਹੇ ਹਨ।

ਹਸਪਤਾਲ ਨੇ ਦੱਸਿਆ ਕਿ ਉਨ੍ਹਾਂ ਦੀ ਨਿਯਮਿਤ ਸਿਹਤ ਜਾਂਚ ਕੀਤੀ ਜਾ ਰਹੀ ਹੈ ਅਤੇ ਉਹ ਅਜੇ ਮੈਡੀਕਲ ਨਿਗਰਾਨੀ ਹੇਠ ਹਨ। ਹਾਲਾਂਕਿ ਦਰਦ ਦਾ ਕਾਰਨ ਕੀ ਹੈ, ਇਸ ਬਾਰੇ ਜਾਣਕਾਰੀ ਨਹੀਂ ਮਿਲ ਰਹੀ।