ਸੰਯੁਕਤ ਮੋਰਚੇ ਵੱਲੋਂ ਭਾਰਤ ਬੰਦ ਦੇ ਸੱਦੇ ਦਾ ਰਾਹੁਲ ਗਾਂਧੀ ਨੇ ਕੀਤਾ ਸਮਰਥਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤਕ ਮੁਕੰਮਲ ਬੰਦ ਦਾ ਦਿਤਾ ਗਿਆ ਸੱਦਾ

Rahul Gandhi

ਨਵੀਂ ਦਿੱਲੀ: ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸੂਬੇ ਦੇ ਹਰ ਵਰਗ ਵੱਲੋਂ ਸਮਰਥਨ ਦਿੱਤਾ ਜਾ ਰਿਹਾ ਹੈ। ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤਕ ਮੁਕੰਮਲ ਬੰਦ ਦਾ ਸੱਦਾ ਦਿਤਾ ਗਿਆ ਹੈ। ਸਾਰੀਆਂ ਦੁਕਾਨਾਂ, ਸ਼ਾਪਿੰਗ ਮਾਲ ਅਤੇ ਸੰਸਥਾਵਾਂ ਬੰਦ ਰਹਿਣਗੀਆਂ, ਸੜਕਾਂ ਅਤੇ ਰੇਲਾਂ ਜਾਮ ਰਹਿਣਗੀਆਂ, ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਸਾਰੀਆਂ ਸੇਵਾਵਾਂ ਬੰਦ ਰਹਿਣਗੀਆਂ। 

ਰਾਹੁਲ ਗਾਂਧੀ ਨੇ ਭਾਰਤ ਬੰਦ ਦਾ ਕੀਤਾ ਸਮਰਥਨ 
ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਸਾਨਾਂ ਵੱਲੋਂ  ਦਿੱਤੇ ਗਏ ਭਾਰਤ ਬੰਦ ਦਾ ਸਮਰਥਨ ਕੀਤਾ ਹੈ। ਰਾਹੁਲ ਗਾਂਧੀ ਨੇ ਟਵੀਟ ਕੀਤਾ ਕਿ ਭਾਰਤ ਦਾ ਇਤਿਹਾਸ ਗਵਾਹ ਹੈ ਕਿ ਸੱਤਿਆਗ੍ਰਹਿ  ਨਾਲ ਹੀ ਅੱਤਿਆਚਾਰਾਂ, ਅਨਿਆਂ ਅਤੇ ਹੰਕਾਰ ਦਾ ਅੰਤ ਹੁੰਦਾ ਹੈ। ਉਹਨਾਂ ਕਿਹਾ ਕਿ ਦੇਸ਼ ਦੇ ਹਿੱਤ ਵਿੱਚ ਲਹਿਰ ਨੂੰ ਵਧੇਰੇ ਸ਼ਾਂਤਮਈ ਹੋਣਾ ਚਾਹੀਦਾ ਹੈ।