ਬੰਗਲਾਦੇਸ਼ ਦੀ ਆਜ਼ਾਦੀ ਲਈ ਕੀਤਾ ਸੀ ਸੱਤਿਆਗ੍ਰਹਿ ਅਤੇ ਜੇਲ ਵੀ ਗਿਆ ਸੀ- ਪ੍ਰਧਾਨ ਮੰਤਰੀ ਮੋਦੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੇ ਪਿਤਾ ਸ਼ੇਖ ਮੁਜੀਬੁਰ ਰਹਿਮਾਨ ਦੀ ਛੋਟੀ ਧੀ ਸ਼ੇਖ ਰੇਹਾਨਾ ਨੂੰ ਗਾਂਧੀ ਸ਼ਾਂਤੀ ਪੁਰਸਕਾਰ 2020 ਭੇਟ ਕੀਤਾ।

PM modi

ਢਾਕਾ: ਕੋਰੋਨਾ ਸ਼ੁਰੂ ਹੋਣ ਤੋਂ ਬਾਅਦ ਆਪਣੀ ਪਹਿਲੀ ਵਿਦੇਸ਼ ਯਾਤਰਾ ‘ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਵੀ ਬੰਗਲਾਦੇਸ਼ ਦੀ ਆਜ਼ਾਦੀ ਲਈ ਗ੍ਰਿਫਤਾਰੀ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਬੰਗਲਾਦੇਸ਼ ਦੌਰੇ 'ਤੇ ਹਨ। ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਅਬਦੁੱਲ ਮੋਮਿਨ ਨਾਲ ਮੁਲਾਕਾਤ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਨਾਲ ਰਾਸ਼ਟਰੀ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਢਾਕਾ ਦੇ ਰਾਸ਼ਟਰੀ ਪਰੇਡ ਮੈਦਾਨ ਵਿੱਚ ਪਹੁੰਚੇ।