ਉਧਵ ਠਾਕਰੇ ਨੇ ਅੱਗ ਕਾਰਨ ਹੋਏ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਤੋਂ ਮੰਗੀ ਮੁਆਫੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮਹਾਨਗਰ ਮੁੰਬਈ ਦੇ ਕੋਵਿਡ ਹਸਪਤਾਲ ਵਿਚ ਅੱਗ ਨਾਲ ਪ੍ਰਭਾਵਿਤ ਲੋਕਾਂ ਦੇ ਪਰਿਵਾਰ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

Uddhav Thackeray

ਮੁੰਬਈ- ਮਹਾਰਾਸ਼ਟਰ ਦੇ ਸੀਐਮ ਉਧਵ ਠਾਕਰੇ ਨੇ ਮਹਾਰਾਸ਼ਟਰ ਦੇ ਇਕ ਮਹਾਨਗਰ ਮੁੰਬਈ ਦੇ ਕੋਵਿਡ ਹਸਪਤਾਲ ਵਿਚ ਅੱਗ ਨਾਲ ਪ੍ਰਭਾਵਿਤ ਲੋਕਾਂ ਦੇ ਪਰਿਵਾਰ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਅੱਗ ਕਾਰਨ ਹੋਏ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਤੋਂ ਮੁਆਫੀ ਮੰਗੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਹਸਪਤਾਲ ਨੂੰ ਕੋਰੋਨਾ ਮਹਾਂਮਾਰੀ ਦੇ ਸਮੇਂ ਆਗਿਆ ਦਿੱਤੀ ਗਈ ਸੀ ਅਤੇ ਇਸਦੀ ਆਗਿਆ 31 ਮਾਰਚ ਨੂੰ ਖਤਮ ਹੋਣ ਵਾਲੀ ਸੀ।