ਕਾਂਗਰਸ ਸਰਕਾਰ ਬਣਨ ’ਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ- ਡਾ. ਮਨਮੋਹਨ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਹਰ ਘਰ ਨੂੰ 200 ਯੂਨਿਟ ਤੱਕ ਮੁਫਤ ਬਿਜਲੀ ਮਿਲੇਗੀ।

Dr. Manmohan Singh

ਨਵੀਂ ਦਿੱਲੀ:ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਸ਼ੁੱਕਰਵਾਰ ਨੂੰ ਅਸਾਮ ਦੇ ਵੋਟਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਕੱਲ੍ਹ ਤੋਂ ਸ਼ੁਰੂ ਹੋ ਰਹੀਆਂ ਚੋਣਾਂ ਵਿੱਚ ਕਾਂਗਰਸ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਅਤੇ ਸੱਤਾ ਵਿੱਚ ਚੁਣੇ ਜਾਣ ‘ਤੇ ਨਾਗਰਿਕਤਾ ਸੋਧ ਐਕਟ ਲਾਗੂ ਨਾ ਕਰਨ ਦਾ ਵਾਅਦਾ ਕੀਤਾ। ਸਾਬਕਾ ਪ੍ਰਧਾਨ ਮੰਤਰੀ ਜਿਨ੍ਹਾਂ ਨੇ 1991 ਤੋਂ 2019 ਤੱਕ ਰਾਜ ਸਭਾ ਵਿੱਚ ਅਸਾਮ ਦੀ ਪ੍ਰਤੀਨਿਧਤਾ ਕੀਤੀ,ਨੇ ਕਿਹਾ ਕਿ ਅਸਲ ਵਿੱਚ ਕਾਂਗਰਸ ਸੀਏਏ ਨੂੰ ਰੱਦ ਕਰਨ ਲਈ ਕੰਮ ਕਰੇਗੀ।